16.4 C
Toronto
Monday, September 7, 2026
spot_img
Homeਹਫ਼ਤਾਵਾਰੀ ਫੇਰੀਤਲਵਿੰਦਰ ਸਿੰਘ ਬੁੱਟਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਮੀਡੀਆ ਸਲਾਹਕਾਰ...

ਤਲਵਿੰਦਰ ਸਿੰਘ ਬੁੱਟਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਮੀਡੀਆ ਸਲਾਹਕਾਰ ਨਿਯੁਕਤ

ਤਲਵਿੰਦਰ ਸਿੰਘ ਬੁੱਟਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਮੀਡੀਆ ਸਲਾਹਕਾਰ ਨਿਯੁਕਤਲਗਾਤਾਰ ਦੋ ਦਹਾਕਿਆਂ ਤੋਂ ਪੰਜਾਬੀ ਪੱਤਰਕਾਰੀ ਨਾਲ ਜੁੜੇ ਹੋਏ ਹਨ ਤਲਵਿੰਦਰ ਸਿੰਘ ਬੁੱਟਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਸਿੱਧ ਲੇਖਕ ਤੇ ਪੱਤਰਕਾਰ ਤਲਵਿੰਦਰ ਸਿੰਘ ਬੁੱਟਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਅੱਜ ਸੋਮਵਾਰ ਨੂੰ ਤਲਵਿੰਦਰ ਸਿੰਘ ਬੁੱਟਰ ਹੋਰਾਂ ਨੂੰ ਅਹੁਦੇ ‘ਤੇ ਬਿਠਾਇਆ। ਇਸ ਮੌਕੇ ਤਲਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਤਲਵਿੰਦਰ ਸਿੰਘ ਬੁੱਟਰ ਪਿਛਲੇ ਦੋ ਦਹਾਕਿਆਂ ਤੋਂ ਪੰਜਾਬੀ ਪੱਤਰਕਾਰੀ ਨਾਲ ਜੁੜੇ ਹੋਏ ਹਨ ਅਤੇ ਉਹ ਸਿੱਖ ਭਾਈਚਾਰੇ ਦੇ ਧਾਰਮਿਕ ਤੇ ਪੰਥਕ ਮਾਮਲਿਆਂ ‘ਤੇ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ਵਿਚ ਨਿਰੰਤਰ ਲਿਖਦੇ ਆ ਰਹੇ ਹਨ। ਸਿੱਖ ਭਾਈਚਾਰੇ ਦੇ ਰਵਾਇਤੀ ਤੇ ਸਿਧਾਂਤਕ ਮਸਲਿਆਂ ਉੱਤੇ ਉਨ੍ਹਾਂ ਦੀ ਡੂੰਘੀ ਪਕੜ ਹੋਣ ਕਾਰਨ ਤਲਵਿੰਦਰ ਸਿੰਘ ਬੁੱਟਰ ਹੋਰਾਂ ਨੂੰ ਪੰਥਕ ਮਾਮਲਿਆਂ ਸਬੰਧੀ ਟੈਲੀਵਿਜ਼ਨ ਚੈਨਲਾਂ ਉੱਪਰ ਵਿਚਾਰ-ਚਰਚਾ ਦੇ ਪ੍ਰੋਗਰਾਮਾਂ ਵਿਚ ਅਕਸਰ ਵੇਖਿਆ-ਸੁਣਿਆ ਜਾਂਦਾ ਹੈ।

 

RELATED ARTICLES
POPULAR POSTS