4.7 C
Toronto
Tuesday, November 25, 2025
spot_img
Homeਭਾਰਤਚਾਰ ਸੂਬਿਆਂ ਵਿੱਚ 'ਆਪ' ਦਾ ਖਾਤਾ ਵੀ ਨਾ ਖੁੱਲ੍ਹਿਆ: ਸੁਖਬੀਰ

ਚਾਰ ਸੂਬਿਆਂ ਵਿੱਚ ‘ਆਪ’ ਦਾ ਖਾਤਾ ਵੀ ਨਾ ਖੁੱਲ੍ਹਿਆ: ਸੁਖਬੀਰ

ਮਾਨਸਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਦੇਸ਼ ਦੇ ਹੋਰਨਾਂ ਸੂਬਿਆਂ ਵਾਂਗ ਪੰਜਾਬ ਵਿੱਚੋਂ ਵੀ ‘ਆਪ’ ਸਰਕਾਰ ਨੂੰ ਚੰਗੀ ਤਰ੍ਹਾਂ ਹਰਾ ਕੇ ਇਸ ਤੋਂ ਛੁਟਕਾਰਾ ਪਾਉਣਾ ਹੁਣ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁਮਰਾਹ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਦੂਸਰੇ ਸੂਬਿਆਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ਉਹ ਮਾਨਸਾ ਜ਼ਿਲ੍ਹੇ ਦੇ ਪਿੰਡ ਦਾਤੇਵਾਸ ਵਿੱਚ ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਨਮਿਤ ਸ਼ਰਧਾਂਜਲੀ ਸਮਾਰੋਹ ਵਿੱਚ ਸ਼ਾਮਲ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਬਾਦਲ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਵੀ ਇਨ੍ਹਾਂ ਚੋਣ ਨਤੀਜਿਆਂ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 500 ਕਰੋੜ ਰੁਪਏ ਇਸ਼ਤਿਹਾਰਾਂ ‘ਤੇ ਖਰਚ ਕਰਕੇ ਪੰਜਾਬ ਨੂੰ ਕੰਗਾਲੀ ਦੇ ਰਾਹ ਪਾ ਦਿੱਤਾ ਹੈ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਘਟਨਾ ਤੋਂ ਪੰਜਾਬ ਸਰਕਾਰ ਦਾ ਸਿੱਖ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ, ਜਿਨ੍ਹਾਂ ਇਤਿਹਾਸਕ ਗੁਰਦੁਆਰੇ ਵਿੱਚ ਕੀਰਤਨ ਸਮਾਗਮ ਦੌਰਾਨ ਪੁਲਿਸ ਭੇਜ ਕੇ ਗੋਲੀ ਚਲਾਉਣ ਦੇ ਹੁਕਮ ਦਿੱਤੇ।

 

RELATED ARTICLES
POPULAR POSTS