ਹਾਈਕੋਰਟ ਨੇ ਲੰਗਾਹ ਦੀ ਜ਼ਮਾਨਤ ਦੀ ਅਰਜ਼ੀ ਕੀਤੀ ਖਾਰਜ
ਚੰਡੀਗੜ੍ਹ/ਬਿਊਰੋ ਨਿਊਜ਼
ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਗੁਰਦਾਸਪੁਰ ਦੀ ਡੇਰਾ ਬਾਬਾ ਨਾਨਕ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁੱਚਾ ਸਿੰਘ ਲੰਗਾਹ ਚੋਣ ਨਹੀਂ ਲੜ ਸਕਣਗੇ। ਹਾਈਕੋਰਟ ਨੇ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਕਰਕੇ ਹੁਣ ਉਹ 2017 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜ ਸਕਣਗੇ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਭ੍ਰਿਸ਼ਟਾਚਾਰ ਤੇ ਜਾਅਲਸਾਜ਼ੀ ਦੀਆਂ ਧਾਰਾਵਾਂ ਵਿਚ ਮੋਹਾਲੀ ਅਦਾਲਤ ਤੋਂ ਹੋਈ 3 ਸਾਲ ਦੀ ਸਜ਼ਾ ‘ਤੇ ਰੋਕ ਦੀ ਮੰਗ ਨੂੰ ਲੈ ਕੇ ਲੰਗਾਹ ਦੀ ਅਰਜ਼ੀ ‘ਤੇ ਲੰਘੇ ਕੱਲ੍ਹ ਹਾਈਕੋਰਟ ਵਿਚ ਬਹਿਸ ਹੋਈ, ਜਿਸਦੇ ਬਾਅਦ ਅਦਾਲਤ ਨੇ ਆਪਣਾ ਫੈਸਲਾ ਬੁੱਧਵਾਰ ਲਈ ਸੁਰੱਖਿਅਤ ਰੱਖ ਲਿਆ ਸੀ।ઠ
Check Also
ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …