Breaking News
Home / ਪੰਜਾਬ / ਪੰਜਾਬ ਸਰਕਾਰ ਨੇ ਆਯੂਸ਼ਮਾਨ ਕਾਰਡ ਬੰਪਰ ਡਰਾਅ ਦੀ ਆਖਰੀ ਤਰੀਕ 31 ਤੱਕ ਵਧਾਈ

ਪੰਜਾਬ ਸਰਕਾਰ ਨੇ ਆਯੂਸ਼ਮਾਨ ਕਾਰਡ ਬੰਪਰ ਡਰਾਅ ਦੀ ਆਖਰੀ ਤਰੀਕ 31 ਤੱਕ ਵਧਾਈ

ਇਸ ਬੰਪਰ ਡਰਾਅ ਨੂੰ 16 ਅਕਤੂਬਰ ਵਾਲੇ ਦਿਨ ਦੀਵਾਲੀ ਬੰਪਰ ਡਰਾਅ ਵਜੋਂ ਕੀਤਾ ਗਿਆ ਸੀ ਲਾਂਚ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਆਯੂਸ਼ਮਾਨ ਕਾਰਡ ਬੰਪਰ ਡਰਾਅ ਦੀ ਆਖਰੀ ਤਰੀਕ 31 ਦਸੰਬਰ ਤੱਕ ਵਧਾਉਣ ਦਾ ਫੈਸਲਾ ਲਿਆ ਹੈ।
ਇਸ ਤੋਂ ਪਹਿਲਾਂ ਬੰਪਰ ਦੀ ਆਖਰੀ ਤਰੀਕ 30 ਨਵੰਬਰ ਸੀ।
ਸੂਬਾ ਸਰਕਾਰ ਨੇ ਇਸ ਬੰਪਰ ਡਰਾਅ ਨੂੰ 16 ਅਕਤੂਬਰ ਵਾਲੇ ਦਿਨ ਦੀਵਾਲੀ ਬੰਪਰ ਡਰਾਅ ਵਜੋਂ ਲਾਂਚ ਕੀਤਾ ਸੀ, ਜਿਸ ਤਹਿਤ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰਡ ਕਰਵਾਉਣ ਵਾਲੇ ਵਿਅਕਤੀ ਨੂੰ ਇਕ ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਲੱਕੀ ਡਰਾਅ ਦੀ ਮਿਆਦ ਦੌਰਾਨ 1.80 ਲੱਖ ਤੋਂ ਵੱਧ ਲੋਕ ਪਹਿਲਾਂ ਹੀ ਆਯੂਸ਼ਮਾਨ ਕਾਰਡ ਲਈ ਨਾਮ ਦਰਜ ਕਰਵਾ ਚੁੱਕੇ ਹਨ। ਇਸ ਡਰਾਅ ਰਾਹੀਂ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ। ਪਹਿਲਾ ਇਨਾਮ ਇਕ ਲੱਖ ਰੁਪਏ, ਦੂਜਾ ਇਨਾਮ 50,000 ਅਤੇ ਤੀਜਾ ਇਨਾਮ 25,000 ਰੁਪਏ ਦਿੱਤਾ ਜਾਵੇਗਾ।

 

Check Also

ਦਿੱਲੀ ਏਅਰਪੋਰਟ ਤੋਂ ਪਰਤ ਰਹੇ ਬਜ਼ੁਰਗ ਜੋੜੇ ’ਤੇ ਹੋਇਆ ਹਮਲਾ

ਮਲੋਟ/ਬਿਊਰੋ ਨਿਊਜ਼ : ਦਿੱਲੀ ਏਅਰਪੋਰਟ ਤੋਂ ਵਾਪਸ ਪਰਤ ਰਹੇ ਪੰਜਾਬ ਦੇ ਮਲੋਟ ਦੇ ਰਹਿਣ ਵਾਲੇ …