12.8 C
Toronto
Monday, May 25, 2026
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਭਲਾਈ ਸਕੀਮਾਂ ਦਾ ਜਾਇਜ਼ਾ

ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਭਲਾਈ ਸਕੀਮਾਂ ਦਾ ਜਾਇਜ਼ਾ

ਵਿਕਾਸ ਪ੍ਰਾਜੈਕਟ ਮੁਕੰਮਲ ਕਰਨ ਲਈ ਜਾਰੀ ਫੰਡ 31 ਮਾਰਚ 2024 ਤੱਕ ਖਰਚਣ ਦੀ ਹਦਾਇਤ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕਰਕੇ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਭਲਾਈ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਆਦੇਸ਼ ਦਿੱਤੇ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸਿਹਤ, ਸਿੱਖਿਆ ਤੇ ਰੁਜ਼ਗਾਰ ਦੇ ਖੇਤਰ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ।
ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ ਵਰਗੇ ਖੇਤਰ ਸੂਬਾ ਸਰਕਾਰ ਦੇ ਤਰਜੀਹੀ ਖੇਤਰ ਹਨ ਤੇ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਖੇਤਰਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਵਿਕਾਸ ਪ੍ਰਾਜੈਕਟਾਂ ਲਈ ਜਾਰੀ ਕੀਤੇ ਫੰਡਾਂ ਨੂੰ 31 ਮਾਰਚ 2024 ਤੱਕ ਖਰਚ ਕਰਕੇ ਸਾਰੇ ਪ੍ਰਾਜੈਕਟ ਮੁਕੰਮਲ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਨਹਿਰੀ ਵਿਭਾਗ ਤੇ ਪੀਡਬਲਿਊਡੀ ਵਿਭਾਗ ਨੇ ਦੇਰੀ ਨਾਲ ਫੰਡ ਜਾਰੀ ਹੋਣ ਦਾ ਮੁੱਦਾ ਚੁੱਕਿਆ। ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਫੰਡਾਂ ਦੀ ਜਾਣਕਾਰੀ ਦੇਰੀ ਨਾਲ ਮਿਲਣ ਕਰਕੇ ਟੇਲਾਂ ਤੇ ਨਹਿਰਾਂ ਦੀ ਸਫਾਈ ਦਾ ਕੰਮ ਸਮੇਂ ਸਿਰ ਮੁਕੰਮਲ ਨਹੀਂ ਹੋ ਸਕਦਾ।
ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਦੋਵੇਂ ਵਿਭਾਗਾਂ ਦੇ ਫੰਡਾਂ ਦੀ ਜਾਣਕਾਰੀ ਪਹਿਲਾਂ ਦੇਣ ਦੀ ਗੱਲ ਆਖੀ।

 

RELATED ARTICLES
POPULAR POSTS