Breaking News
Home / ਪੰਜਾਬ / ਰਾਜਪਾਲ ਵੱਲੋਂ ਫੌਜੀਆਂ ਦੀ ਬਹਾਦਰੀ ਦੇ ਕਿੱਸੇ ਸਿਲੇਬਸ ‘ਚ ਸ਼ਾਮਲ ਕਰਨ ‘ਤੇ ਜ਼ੋਰ

ਰਾਜਪਾਲ ਵੱਲੋਂ ਫੌਜੀਆਂ ਦੀ ਬਹਾਦਰੀ ਦੇ ਕਿੱਸੇ ਸਿਲੇਬਸ ‘ਚ ਸ਼ਾਮਲ ਕਰਨ ‘ਤੇ ਜ਼ੋਰ

ਭਾਰਤੀ ਫੌਜ ਨੇ ਚੀਨ ਨੂੰ ਛੱਡ ਕੇ ਹਰੇਕ ਲੜਾਈ ਵਿੱਚ ਜਿੱਤ ਹਾਸਲ ਕੀਤੀ : ਪੁਰੋਹਿਤ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿੱਚ ਚੱਲ ਰਿਹਾ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਪਿਛਲੇ ਦਿਨੀਂ ਸਮਾਪਤ ਹੋ ਗਿਆ ਹੈ। ਫੈਸਟੀਵਲ ਦੇ ਸਮਾਪਤੀ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਦੌਰਾਨ ਸੰਬੋਧਨ ਕਰਦਿਆਂ ਪੁਰੋਹਿਤ ਨੇ ਕਿਹਾ ਕਿ ਭਾਰਤੀ ਫੌਜ ਦੀ ਮੁਸਤੈਦੀ ਕਰ ਕੇ ਦੇਸ਼ ਦਾ ਹਰੇਕ ਨਾਗਰਿਕ ਆਪਣੇ ਘਰ ਵਿੱਚ ਬੇਫਿਕਰ ਹੋ ਕੇ ਸੌਂਦਾ ਹੈ।
ਫੌਜ ਦੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਫੌਜੀਆਂ ਦੀ ਬਹਾਦਰੀ ਦੇ ਕਿੱਸੇ ਤੇ ਅਨੁਸ਼ਾਸਨ ਭਰੀ ਜ਼ਿੰਦਗੀ ਦੀਆਂ ਕਹਾਣੀਆਂ ਬੱਚਿਆਂ ਦੇ ਸਿਲੇਬਸ ਵਿੱਚ ਸ਼ਾਮਲ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਪੁਰੋਹਿਤ ਨੇ ਕਿਹਾ ਕਿ ਭਾਰਤੀ ਫੌਜ ਵਿਸ਼ਵ ਦੀਆਂ ਸਭ ਤੋਂ ਬਹਾਦਰ ਫੌਜਾਂ ਵਿੱਚੋਂ ਇਕ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਚੀਨ ਦੀ ਲੜਾਈ ਨੂੰ ਛੱਡ ਕੇ ਹੋਰਨਾਂ ਸਾਰੀਆਂ ਜੰਗਾਂ ਵਿੱਚ ਇੱਕ ਪਾਸੜ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਫੌਜ ਦੇ ਜਵਾਨਾਂ ਵੱਲੋਂ ਬਿਨਾਂ ਕਿਸੇ ਭੇਦਭਾਵ ਤੋਂ ਦੇਸ਼ ਵਾਸੀਆਂ ਦੀ ਰੱਖਿਆ ਕੀਤੀ ਜਾਂਦੀ ਹੈ। ਇਸ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ।
ਰਾਜਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਫੌਜ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕਰਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।
ਰਾਜਪਾਲ ਦੇ ਸੰਬੋਧਨ ਤੋਂ ਪਹਿਲਾਂ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫਟੀਨੈਂਟ ਜਨਰਲ ਟੀ.ਐੱਸ. ਸ਼ੇਰਗਿੱਲ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਬਾਰੇ ਚਾਨਣਾ ਪਾਇਆ। ਇਸ ਮੌਕੇ ਰਾਜਪਾਲ ਪੁਰੋਹਿਤ ਵੱਲੋਂ ਬਹਾਦਰੀ ਪੁਰਸਕਾਰ ਜੇਤੂ ਮੇਜਰ ਸੰਦੀਪ ਕੁਮਾਰ ਸ਼ੌਰਿਆ ਚੱਕਰ, ਮੇਜਰ ਕੇ.ਪੀ. ਸਿੰਘ ਸ਼ੌਰਿਆ ਚੱਕਰ, ਸੂਬੇਦਾਰ ਪਲਵਿੰਦਰ ਸਿੰਘ ਸ਼ੌਰਿਆ ਚੱਕਰ, ਸੂਬੇਦਾਰ ਸੁਖਰਾਜ ਸਿੰਘ ਸ਼ੌਰਿਆ ਚੱਕਰ, ਨਾਇਬ ਸੂਬੇਦਾਰ ਕਿਰਤੀ ਸਿੰਘ ਦਾ ਸਨਮਾਨ ਕੀਤਾ ਗਿਆ।
‘ਮੈਂ ਵੀ ਫੌਜ ਵਿੱਚ ਭਰਤੀ ਹੋਣਾ ਚਾਹੁੰਦਾ ਸੀ’
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਵੀ ਭਾਰਤੀ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਸਨ। ਉਨ੍ਹਾਂ ਨੇ ਪੜ੍ਹਾਈ ਪੂਰੀ ਕਰਨ ਮਗਰੋਂ ਫੌਜ ਵਿੱਚ ਭਰਤੀ ਹੋਣ ਦੀ ਕੋਸ਼ਿਸ਼ ਵੀ ਕੀਤੀ ਸੀ ਪਰ ਮੈਡੀਕਲ ਵਿੱਚ ਪਾਸ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਫੌਜ ਵਿੱਚ ਭਰਤੀ ਨਾ ਹੋਣ ਦੇ ਬਾਵਜੂਦ ਤਿੰਨ ਵਾਰ ਸੰਸਦ ਮੈਂਬਰ ਹੁੰਦਿਆਂ ਉਹ ਕੇਂਦਰ ਸਰਕਾਰ ਦੀ ਡਿਫੈਂਸ ਕਮੇਟੀ ਵਿੱਚ ਬਤੌਰ ਮੈਂਬਰ ਫੌਜ ਦੀ ਸੇਵਾ ਜ਼ਰੂਰ ਨਿਭਾਉਂਦੇ ਰਹੇ ਹਨ।

Check Also

ਸੁਖਬੀਰ ਸਿੰਘ ਬਾਦਲ ਦੀ ਲੱਤ ’ਤੇ ਹੋਇਆ ਫਰੈਕਚਰ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੇਨਤੀ ਪੱਤਰ ਦੇਣ ਪਹੁੰਚੇ ਸਨ ਸੁਖਬੀਰ ਬਾਦਲ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ …