ਕਿਹਾ, ‘ਆਪ’ ਦੇ ਬਿਆਨ ਹੁੰਦੇ ਹਨ ਸਚਾਈ ਤੋਂ ਕੋਹਾਂ ਦੂਰ
ਅੰਮ੍ਰਿਤਸਰ/ਬਿਊਰੋ ਨਿਊਜ਼
ਬਿਕਰਮ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਦੇ ਦਾਅਵਿਆਂ ਨੂੰ ਮਹਿਜ਼ ਇੱਕ ਰਾਜਨੀਤਕ ਸਟੰਟ ਕਰਾਰ ਦਿੱਤਾ ਹੈ। ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਤੇ ਉਨ੍ਹਾਂ ਦੀ ਪਾਰਟੀ ਜੋ ਵੀ ਬਿਆਨ ਦਿੰਦੀ ਹੈ, ਉਹ ਸੱਚਾਈ ਤੋਂ ਕੋਹਾਂ ਦੂਰ ਹੁੰਦੇ ਹਨ । ਉਨ੍ਹਾਂ ਭਗਵੰਤ ਮਾਨ ਦਾ ਨਾਮ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਜਦੋਂ ਵੀ ਕੋਈ ਬਿਆਨ ਦਿੰਦੇ ਹਨ ਤਾਂ ਸਭ ਤੋਂ ਪਹਿਲਾਂ ਇਹ ਪਤਾ ਕਰਵਾਉਣਾ ਪੈਂਦਾ ਹੈ ਕਿ ਉਹ ਉਸ ਵੇਲੇ ਸੌਫੀ ਸੀ ਜਾਂ ਫਿਰ ਟੱਲੀ। ਮਜੀਠੀਆ ਅੱਜ ਅੰਮ੍ਰਿਤਸਰ ਵਿੱਚ ਸਰਕਾਰ ਵੱਲੋਂ ਢਾਈ ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਪਹਿਲੇ ਪ੍ਰੈੱਸ ਕਲੱਬ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ। ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਦਲ ਸਰਕਾਰ ਨੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕੇਜਰੀਵਾਲ ਦਾ ਮਜ਼ਾਕ ਉਡਾਉਂਦਿਆਂ ਕਿਹਾ ਕੇ ਲੋਕ ਭਾਵੇਂ ਅੱਜ “ਕੰਜਰੀਵਾਲ-ਕੰਜਰੀਵਾਲ” ਦੇ ਸਲੋਗਨ ਸੁਣ ਰਹੇ ਹਨ ਪਰ ਇਨ੍ਹਾਂ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਲਾਭ ਨਹੀਂ ਹੋਵੇਗਾ।
Check Also
ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …