ਮਾਲੇਰਕੋਟਲਾ ’ਚ ਲੱਗਿਆ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਝਟਕਾ
ਸੀਨੀਅਰ ਅਕਾਲੀ ਆਗੂ ਮੁਹੰਮਦ ਓਵੇਸ਼ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼ :
ਪੰਜਾਬ ਦੇ ਮਾਲੇਰਕੋਟਲਾ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ ਮੁਹੰਮਦ ਓਵੇਸ ਨੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ। ਅਕਾਲੀ ਆਗੂ ਮੁਹੰਮਦ ਓਵੇਸ਼ ਚੰਡੀਗੜ੍ਹ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਅਤੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ। ਉਨ੍ਹਾਂ ਅੱਗੇ ਮੁਹੰਮਦ ਓਵੇਸ਼ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ। ਮੁਹੰਮਦ ਓਵੇਸ਼ ਮਾਲੇਰਕੋਟਲਾ ਵਿਚ ਅਕਾਲੀ ਦਲ ਦੇ ਸਰਗਰਮ ਆਗੂ ਸਨ ਅਤੇ ਉਨ੍ਹਾਂ ਦੀ ਮਾਲੇਰਕੋਟਲਾ ਇਲਾਕੇ ਵਿਚ ਚੰਗੀ ਪਕੜ ਹੈ, ਜਿਸ ਦਾ ਫਾਇਦਾ ਹੁਣ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਮਿਲੇਗਾ। ਪ੍ਰਸਿੱਧ ਉਦਯੋਗਪਤੀ ਅਤੇ ਸਟਾਰ ਇੰਪੈਕਟ ਦੇ ਐਮਡੀ ਮੁਹੰਮਦ ਓਵੈਸ਼ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜੇ ਸਨ ਪ੍ਰੰਤੂ ਕਾਂਗਰਸੀ ਉਮੀਦਵਾਰ ਰਜੀਆ ਸੁਲਤਾਨਾ ਨੇ ਉਨ੍ਹਾਂ ਨੂੰ ਚੋਣ ਦੌਰਾਨ ਹਰਾ ਦਿੱਤਾ ਸੀ। ਚੋਣਾਂ ਦੌਰਾਨ ਮਿਲੀ ਹਾਰ ਤੋਂ ਬਾਅਦ ਮੁਹੰਮਦ ਓਵੇਸ਼ ਨੇ ਸ਼ੋ੍ਰਮਣੀ ਅਕਾਲੀ ਦਲ ’ਚ ਆਪਣੀਆਂ ਸਰਗਰਮੀਆਂ ਘਟਾ ਦਿੱਤੀਆਂ ਸਨ। ਜਿਸ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਹ ਪਾਰਟੀ ਛੱਡਣਗੇ ਅਤੇ ਅਜਿਹਾ ਹੀ ਹੋਇਆ। ਉਨ੍ਹਾਂ ਅੱਜ ਚੰਡੀਗੜ੍ਹ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਦਾ ਪੱਲਾ ਫੜ ਲਿਆ।