28.6 C
Toronto
Thursday, August 13, 2026
spot_img
Homeਪੰਜਾਬਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਆਰੋਪ - ਕਾਂਗਰਸੀ ਸੰਸਦ ਮੈਂਬਰ ਧੀਰਜ ਸਾਹੂ...

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਆਰੋਪ – ਕਾਂਗਰਸੀ ਸੰਸਦ ਮੈਂਬਰ ਧੀਰਜ ਸਾਹੂ ਦੇ ਘਰੋਂ ਬਰਾਮਦ ਹੋਏ ਕੈਸ਼ ’ਚ ‘ਆਪ’ ਦੀ ਹਿੱਸੇਦਾਰੀ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਆਰੋਪ – ਕਾਂਗਰਸੀ ਸੰਸਦ ਮੈਂਬਰ ਧੀਰਜ ਸਾਹੂ ਦੇ ਘਰੋਂ ਬਰਾਮਦ ਹੋਏ ਕੈਸ਼ ’ਚ ‘ਆਪ’ ਦੀ ਹਿੱਸੇਦਾਰੀ
ਜਲੰਧਰ/ਬਿਊਰੋ ਨਿਊਜ਼
ਝਾਰਖੰਡ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਧੀਰਜ ਸਾਹੂ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਦੇ ਟਿਕਾਣਿਆਂ ਤੋਂ 300 ਕਰੋੜ ਰੁਪਏ ਤੋਂ ਵੀ ਜ਼ਿਆਦਾ ਦਾ ਕੈਸ਼ ਮਿਲਣ ਦੇ ਮਾਮਲੇ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਰੋਪ ਲਗਾਏ ਹਨ ਕਿ ਝਾਰਖੰਡ ਵਿਚੋਂ ਬਰਾਮਦ ਹੋਏ ਕੈਸ਼ ਵਿਚ ਆਮ ਆਦਮੀ ਪਾਰਟੀ ਦੀ ਵੀ ਹਿੱਸੇਦਾਰੀ ਹੈ। ਸੁਨੀਲ ਜਾਖੜ ਜਲੰਧਰ ਵਿਚ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਜਾਖੜ ਨੇ ਕਿਹਾ ਕਿ ਕਾਂਗਰਸੀ ਸੰਸਦ ਮੈਂਬਰ ਦੇ ਘਰੋਂ ਕੈਸ਼ ਮਿਲਣ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਨੇ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਜਾਖੜ ਨੇ ਕਿਹਾ ਕਿ ਦਿੱਲੀ ਵਿਚ ਵੀ ‘ਆਪ’ ਸਰਕਾਰ ਸ਼ਰਾਬ ਘੁਟਾਲਾ ਕਰ ਚੁੱਕੀ ਹੈ ਤਾਂ ਉਨ੍ਹਾਂ ਨੂੰ ਪਤਾ ਹੈ ਕਿ ਪੈਸੇ ਕਿਥੋਂ ਨਿਕਲਦੇ ਹਨ। ਜਿਸਦੇ ਚੱਲਦਿਆਂ ‘ਆਪ’ ਸਰਕਾਰ ਉਕਤ ਮਾਮਲੇ ਵਿਚ ਕੋਈ ਪ੍ਰਤੀਕਿਰਿਆ ਨਹੀਂ ਦੇ ਰਹੀ ਹੈ। ਜਾਖੜ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਇਸ ਨੇ ਪੰਜਾਬ ਦਾ ਸਾਰਾ ਪੈਸਾ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੀਆਂ ਚੋਣਾਂ ਵਿਚ ਲਗਾਇਆ ਗਿਆ, ਪਰ ਆਮ ਆਦਮੀ ਪਾਰਟੀ ਇਕ ਵੀ ਸੀਟ ਜਿੱਤ ਨਹੀਂ ਸਕੀ।
RELATED ARTICLES
POPULAR POSTS