ਐਮ ਪੀ ਘੁਬਾਇਆ ਦਾ ਪੁੱਤਰ ਦਵਿੰਦਰ ਸਿੰਘ ਕਾਂਗਰਸ ‘ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ਪੁੱਤਰ ਦਵਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਪਤਨੀ, ਭਰਾ ਅਤੇ ਸਮਰਥਕ ਕਾਂਗਰਸ ਵਿੱਚ ਸ਼ਾਮਲ ਹੋ ਗਏ । ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਅਕਾਲੀ ਦਲ ਲਈ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਘੁਬਾਇਆ ਪਰਿਵਾਰ ਦਾ ਰਾਏ ਸਿੱਖਾਂ ਵਿੱਚ ਵੱਡਾ ਆਧਾਰ ਹੈ। ਧਿਆਨ ਰਹੇ ਕਿ ਸ਼ੇਰ ਸਿੰਘ ਘੁਬਾਇਆ ਨੇ ਅਜੇ ਸੰਸਦੀ ਮੈਂਬਰਸ਼ਿਪ ਤੋਂ ਅਸਤੀਫਾ ਨਹੀਂ ਦਿੱਤਾ ਇਸ ਲਈ ਫਿਲਹਾਲ ਉਹ ਕਾਂਗਰਸ ਵਿਚ ਸ਼ਾਮਲ ਨਹੀਂ ਹੋ ਸਕੇ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਘੁਬਾਇਆ ਪਰਿਵਾਰ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਚਰਚਾ ਛਿੜੀ ਸੀ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ੇਰ ਸਿੰਘ ਘੁਬਾਇਆ ਨਾਲ ਮੁਲਾਕਾਤ ਕਰਕੇ ਮਾਮਲੇ ਨੂੰ ਨਿਬੇੜਨ ਦਾ ਯਤਨ ਕੀਤਾ ਸੀ ਪਰ ਮਾਮਲਾ ਕਿਸੇ ਤਣ ਪੱਤਣ ਨਹੀਂ ਲੱਗਾ। ਸਰਕਾਰ ਨੇ ਘੁਬਾਇਆ ਦੇ ਪਰਿਵਾਰ ਨੂੰ ਰੋਕਣ ਲਈ ਉਨ੍ਹਾਂ ਦੇ ਕਾਲਜ ‘ਤੇ ਵਿਜੀਲੈਂਸ ਨੇ ਛਾਪਾ ਵੀ ਮਰਵਾਇਆ ਸੀ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …