ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਵਾਜੇਗਾ ਬਿਗੁਲ , ਜਨਵਰੀ ਵਿਚ ਹੋ ਸਕਦੀਆਂ ਨੇ ਚੋਣਾਂ December 11, 2023 ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਵਾਜੇਗਾ ਬਿਗੁਲ , ਜਨਵਰੀ ਵਿਚ ਹੋ ਸਕਦੀਆਂ ਨੇ ਚੋਣਾਂ 7 ਜਨਵਰੀ ਤੱਕ ਵੋਟਰ ਸੂਚੀਆਂ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਅਗਲੇ ਮਹੀਨੇ ਯਾਨੀ ਕਿ ਜਨਵਰੀ 2024 ਵਿਚ ਗਰਾਮ ਪੰਚਾਇਤ ਚੋਣਾਂ ਕਰਵਾ ਸਕਦੀ ਹੈ। ਪੰਜਾਬ ਦੇ ਚੋਣ ਕਮਿਸ਼ਨ ਵਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿਚ ਗਰਾਮ ਪੰਚਾਇਤ ਚੋਣਾਂ ਨੂੰ ਲੈ ਕੇ ਵਿਵਾਦ ਵੀ ਹੋਇਆ ਸੀ। ਜਿਸ ਵਿਚ ਸਰਕਾਰ ਨੇ 6 ਮਹੀਨੇ ਪਹਿਲਾਂ ਹੀ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ। ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਹੁੰਚਣ ਤੋਂ ਬਾਅਦ ਸਰਕਾਰ ਨੇ ਇਸ ’ਤੇ ਯੂ-ਟਰਨ ਲੈ ਲਿਆ ਸੀ। ਪੰਜਾਬ ਦੇ ਚੋਣ ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਗਏ ਨੋਟੀਫਿਕੇਸ਼ਨ ਦੇ ਅਨੁਸਾਰ ਮੁਕੰਮਲ ਵੋਟਰ ਸੂਚੀ 7 ਜਨਵਰੀ ਤੱਕ ਪ੍ਰਕਾਸ਼ਤ ਕੀਤੀ ਜਾਣੀ ਹੈ। ਇਸ ਤੋਂ ਪਹਿਲਾਂ ਸੂਬੇ ਵਿਚ ਗਰਾਮ ਪੰਚਾਇਤ ਚੋਣਾਂ ਕਰਵਾਉਣ ਲਈ ਵੋਟਰ ਸੂਚੀਆਂ 11 ਦਸੰਬਰ ਤੋਂ 18 ਦਸੰਬਰ ਤੱਕ ਬਣਾਉਣ ਲਈ ਕਿਹਾ ਗਿਆ ਸੀ। ਨਵੇਂ ਨਿਰਦੇਸ਼ਾਂ ਮੁਤਾਬਕ 20 ਦਸੰਬਰ ਤੱਕ ਵੋਟਰ ਸੂਚੀਆਂ ਦਾ ਡਰਾਫਟ ਨੋਟੀਫਿਕੇਸ਼ਨ ਤਿਆਰ ਕੀਤਾ ਜਾਣਾ ਹੈ। ਇਸੇ ਤਰ੍ਹਾਂ ਡਰਾਫਟ ਨੋਟੀਫਿਕੇਸ਼ਨ ਵਿਚ ਕਲੇਮ ਅਤੇ ਅਬਜੈਕਸ਼ਨ 5 ਜਨਵਰੀ ਤੱਕ ਕਲੀਅਰ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਬਾਅਦ 7 ਜਨਵਰੀ ਨੂੰ ਫਾਈਨਲ ਵੋਟਰ ਸੂਚੀ ਪ੍ਰਕਾਸ਼ਤ ਹੋਵੇਗੀ। ਇਸਦੇ ਚੱਲਦਿਆਂ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਪੰਜਾਬ ਵਿਚ ਗਰਾਮ ਪੰਚਾਇਤਾਂ ਦੀਆਂ ਚੋਣਾਂ ਆਉਂਦੇ ਜਨਵਰੀ ਮਹੀਨੇ ਵਿਚ ਕਰਵਾਈਆਂ ਜਾ ਸਕਦੀਆਂ ਹਨ। 2023-12-11 Parvasi Chandigarh Share Facebook Twitter Google + Stumbleupon LinkedIn Pinterest