ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ’ਚੋਂ ਧਾਰਾ 370 ਖਤਮ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਉਤੇ ਲਗਾਈ ਮੋਹਰ December 11, 2023 ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ’ਚੋਂ ਧਾਰਾ 370 ਖਤਮ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਉਤੇ ਲਗਾਈ ਮੋਹਰ ਜੰਮੂ ਕਸ਼ਮੀਰ ’ਚ ਸਤੰਬਰ 2024 ਤੱਕ ਚੋਣਾਂ ਕਰਵਾਉਣ ਦੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਦਾ ਭਾਰਤ ਸਰਕਾਰ ਦਾ ਫੈਸਲਾ ਬਰਕਰਾਰ ਰਹੇਗਾ। ਸੁਪਰੀਮ ਕੋਰਟ ਦੀ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਅੱਜ ਸੋਮਵਾਰ ਨੂੰ ਇਸ ਮਾਮਲੇ ’ਤੇ ਸੁਣਵਾਈ ਕਰਦਿਆਂ ਕਿਹਾ ਕਿ ਆਰਟੀਕਲ 370 ਅਸਥਾਈ ਵਿਵਸਥਾ ਸੀ। ਇਸ ਦੇ ਨਾਲ ਹੀ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਮੰਨਣਾ ਹੈ ਕਿ ਜੰਮੂ ਅਤੇ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਬਣ ਗਿਆ ਹੈ, ਜਿਵੇਂ ਕਿ ਭਾਰਤ ਦੇ ਸੰਵਿਧਾਨ ਦੀ ਧਾਰਾ 1 ਅਤੇ 370 ਤੋਂ ਸਪੱਸ਼ਟ ਹੈ। ਇਹ ਵੀ ਕਿਹਾ ਗਿਆ ਕਿ ਭਾਰਤੀ ਸੰਵਿਧਾਨ ਦੀਆਂ ਸਾਰੀਆਂ ਵਿਵਸਥਾਵਾਂ ਇਥੇ ਲਾਗੂ ਹੋ ਸਕਦੀਆਂ ਹਨ। ਧਿਆਨ ਰਹੇ ਕਿ ਕੇਂਦਰ ਸਰਕਾਰ ਨੇ 5 ਅਗਸਤ 2019 ਨੂੰ ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾ ਦਿੱਤੀ ਸੀ। ਇਸ ਦੇ 4 ਸਾਲ, 4 ਮਹੀਨੇ ਅਤੇ 6 ਦਿਨ ਬਾਅਦ ਆਏ ਫੈਸਲੇ ਵਿਚ ਅਦਾਲਤ ਨੇ ਕਿਹਾ ਕਿ ਅਸੀਂ ਧਾਰਾ 370 ਨੂੰ ਰੱਦ ਕਰਨ ਦੇ ਲਈ ਰਾਸ਼ਟਰਪਤੀ ਵਲੋਂ ਜਾਰੀ ਨਿਰਦੇਸ਼ ਨੂੰ ਹੀ ਮੰਨਾਂਗੇ। ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਅਸੀਂ ਲੱਦਾਖ ਨੂੰ ਕੇਂਦਰ ਸ਼ਾਸ਼ਿਤ ਪ੍ਰਦੇਸ਼ ਬਣਾਉਣ ਦੇ ਫੈਸਲੇ ਨੂੰ ਵੀ ਬਰਕਰਾਰ ਰੱਖਦੇ ਹਾਂ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਵਿਚ 30 ਸਤੰਬਰ 2024 ਤੱਕ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਸੁਪਰੀਮ ਕੋਰਟ ਨੇ ਧਾਰਾ 370 ਸਬੰਧੀ ਸੁਣਵਾਈ ਕਰਦਿਆਂ ਕਿਹਾ ਕਿ ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਬਹਾਲ ਕਰਨ ’ਤੇ ਕੇਂਦਰ ਸਰਕਾਰ ਦੀ ਅਪੀਲ ਨੂੰ ਦੇਖਦੇ ਹੋਏ ਇਹ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਇਸ ਨੂੰ ਸੂਬੇ ਦਾ ਦਰਜਾ ਜਿੰਨੀ ਜਲਦੀ ਹੋ ਸਕੇ ਦਿੱਤਾ ਜਾਵੇ। ਦੱਸਣਯੋਗ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਆਪਣੇ ਦੂਜੇ ਕਾਰਜਕਾਲ ਦੌਰਾਨ 5 ਅਗਸਤ 2019 ਨੂੰ ਜੰਮੂ ਕਸ਼ਮੀਰ ਵਿਚੋਂ ਧਾਰਾ 370 ਖਤਮ ਕਰ ਦਿੱਤੀ ਸੀ ਅਤੇ ਨਾਲ ਹੀ ਸੂਬੇ ਨੂੰ ਦੋ ਹਿੱਸਿਆਂ ਜੰਮੂ ਕਸ਼ਮੀਰ ਅਤੇ ਲੱਦਾਖ ਵਿਚ ਵੰਡ ਦਿੱਤਾ ਸੀ। 2023-12-11 Parvasi Chandigarh Share Facebook Twitter Google + Stumbleupon LinkedIn Pinterest