Breaking News
Home / ਕੈਨੇਡਾ / Front / ਇਹ ਫ਼ੈਸਲਾ ਸਿਰਫ਼ ਇਕ ਕਾਨੂੰਨੀ ਫ਼ੈਸਲਾ ਨਹੀਂ ਹੈ ਇਹ ਬਲਕਿ ਇਤਿਹਾਸਿਕ ਹੈ : PM MODI

ਇਹ ਫ਼ੈਸਲਾ ਸਿਰਫ਼ ਇਕ ਕਾਨੂੰਨੀ ਫ਼ੈਸਲਾ ਨਹੀਂ ਹੈ ਇਹ ਬਲਕਿ ਇਤਿਹਾਸਿਕ ਹੈ : PM MODI

ਇਹ ਫ਼ੈਸਲਾ ਸਿਰਫ਼ ਇਕ ਕਾਨੂੰਨੀ ਫ਼ੈਸਲਾ ਨਹੀਂ ਹੈ ਇਹ ਬਲਕਿ ਇਤਿਹਾਸਿਕ ਹੈ : PM MODI

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਾਰਾ 370 ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਦੱਸਿਆ ਇਤਿਹਾਸਕ

ਗੁਲਾਮ ਨਬੀ ਆਜ਼ਾਦ ਅਤੇ ਉਮਰ ਅਬਦੁੱਲਾ ਨੇ ਪ੍ਰਗਟਾਈ ਨਰਾਜ਼ਗੀ

ਨਵੀਂ ਦਿੱਲੀ/ਬਿਊਰੋ ਨਿਊਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਵਿਚੋਂ ਧਾਰਾ 370 ਰੱਦ ਕਰਨ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਇਤਿਹਾਸਕ ਫੈਸਲਾ ਕਰਾਰ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਦਾ ਫ਼ੈਸਲਾ ਸਿਰਫ਼ ਇਕ ਕਾਨੂੰਨੀ ਫ਼ੈਸਲਾ ਨਹੀਂ ਹੈ, ਇਹ ਇਕ ਉਮੀਦ ਦੀ ਕਿਰਨ, ਇਕ ਸੁਨਹਿਰੇ ਭਵਿੱਖ ਦਾ ਵਾਅਦਾ ਅਤੇ ਇਕ ਪ੍ਰਮਾਣ ਹੈ। ਧਿਆਨ ਰਹੇ ਕਿ ਜੰਮੂ ਕਸ਼ਮੀਰ ਵਿਚੋਂ ਧਾਰਾ 370 ਖਤਮ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸੁਪਰੀਮ ਕੋਰਟ ਨੇ ਸਹੀ ਠਹਿਰਾਇਆ ਹੈ। ਇਸੇ ਦੌਰਾਨ ਡੈਮੋਕ੍ਰੇਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ (ਡੀ.ਪੀ.ਏ.ਪੀ.) ਦੇ ਪ੍ਰਧਾਨ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਇਕ ਉਮੀਦ ਸੀ ਕਿਉਂਕਿ ਬਹੁਤ ਸਾਰੀਆਂ ਗੱਲਾਂ ’ਚ ਅਸੀਂ ਕਿਹਾ ਸੀ ਕਿ ਅਦਾਲਤ ਜੋ ਵੀ ਕਹੇਗੀ ਉਹੀ ਅੰਤਿਮ ਫੈਸਲਾ ਹੋਵੇਗਾ। ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਮੈਂ ਮੂਲ ਰੂਪ ’ਚ ਕਹਿੰਦਾ ਹਾਂ ਕਿ ਇਸ ਨੂੰ ਖ਼ਤਮ ਕਰਨਾ ਗਲਤ ਸੀ। ਅਜਿਹਾ ਕਰਦੇ ਸਮੇਂ ਜੰਮੂ-ਕਸ਼ਮੀਰ ਦੀਆਂ ਸਿਆਸੀ ਪਾਰਟੀਆਂ ਨਾਲ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਅਦਾਲਤ ਦੇ ਖਿਲਾਫ ਨਹੀਂ ਜਾ ਸਕਦੇ ਪਰ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਇਸ ਫੈਸਲੇ ’ਤੇ ਅਫਸੋਸ ਹੈ। ਇਸੇ ਦੌਰਾਨ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵੀ ਇਸ ਫੈਸਲੇ ’ਤੇ ਨਰਾਜ਼ਗੀ ਜਤਾਈ ਹੈ ਅਤੇ ਕਿਹਾ ਕਿ ਸੰਘਰਸ਼ ਜਾਰੀ ਰੱਖਾਂਗੇ।

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …