ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ’ਚ ਕਿਸਾਨਾਂ ਦੇ ਮਸਲੇ ਉਠਾਏ December 12, 2023 ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ’ਚ ਕਿਸਾਨਾਂ ਦੇ ਮਸਲੇ ਉਠਾਏ ਕਿਹਾ : ਭਾਰਤ ਸਰਕਾਰ ਨੂੰ ਵਪਾਰਕ ਉਦੇਸ਼ਾਂ ਲਈ ਖੋਲ੍ਹ ਦੇਣਾ ਚਾਹੀਦਾ ਹੈ ਵਾਹਗਾ ਬਾਰਡਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਸੈਕਟਰ ਅਤੇ ਪੰਜਾਬ ਦੇ ਕਿਸਾਨਾਂ ਦੇ ਮੁੱਦੇ ਉਠਾਏ। ਉਨ੍ਹਾਂ ਮੰਗ ਕੀਤੀ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਾਹਗਾ ਬਾਰਡਰ ਨੂੰ ਵਪਾਰਕ ਮੰਤਵਾਂ ਲਈ ਖੋਲ੍ਹਿਆ ਜਾਣਾ ਚਾਹੀਦਾ ਹੈ ਕਿਉਂਕਿ ਜਦੋਂ ਸਾਡੇ ਕਿਸਾਨ 5 ਰੁਪਏ ਕਿਲੋ ਆਲੂ ਵੇਚ ਰਹੇ ਹਨ ਤਾਂ ਪਾਕਿਸਤਾਨ ਵਿੱਚ ਇਹ 150 ਰੁਪਏ ਕਿਲੋ ਵਿਕ ਰਿਹਾ ਹੈ। ਇਹ ਉਹੀ ਆਲੂ ਹੈ ਪਰ ਇਹ ਗੁਜਰਾਤ ਜਾਂ ਦੁਬਈ ਰਾਹੀਂ ਪਾਕਿਸਤਾਨ ਪਹੁੰਚਦਾ ਹੈ। ਸੀਚੇਵਾਲ ਹੋਰਾਂ ਕਿਹਾ ਕਿ ਵਪਾਰਕ ਮੰਤਵਾਂ ਲਈ ਵਾਹਗਾ ਬਾਰਡਰ ਖੋਲ੍ਹਣ ਨਾਲ ਪੰਜਾਬ ਅਤੇ ਇਸਦੇ ਖੇਤੀਬਾੜੀ ਸੈਕਟਰ ਨੂੰ ਵਿੱਤੀ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਚੀਨ ਨਾਲ ਸਾਡੇ ਮਤਭੇਦਾਂ ਅਤੇ ਮੁੱਦਿਆਂ ਦੇ ਬਾਵਜੂਦ ਅਸੀਂ ਉਨ੍ਹਾਂ ਨਾਲ ਵਪਾਰ ਕਰਦੇ ਹਾਂ ਅਤੇ ਪਾਕਿਸਤਾਨ ਲਈ ਵੀ ਅਜਿਹਾ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਸੰਕਟ ਕਾਰਨ ਦਰਪੇਸ਼ ਮੁਸ਼ਕਲਾਂ ਬਾਰੇ ਸੰਸਦ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਖੇਤੀ ਨੂੰ ਸਭ ਤੋਂ ਉੱਤਮ ਮੰਨਿਆ ਜਾਂਦਾ ਸੀ ਪਰ ਹੁਣ ਇਹ ਘਾਟੇ ਦਾ ਕੰਮ ਹੈ। ਇਸੇ ਕਰਕੇ ਪੰਜਾਬ ਦਾ ਨੌਜਵਾਨ ਇਸ ਨੂੰ ਪਿੱਛੇ ਛੱਡ ਕੇ ਦੂਜੇ ਦੇਸ਼ਾਂ ਨੂੰ ਜਾ ਰਿਹਾ ਹੈ ਅਤੇ ਪੰਜਾਬ ਦੇ ਕਰੋੜਾਂ ਰੁਪਏ ਆਪਣੇ ਨਾਲ ਲੈ ਜਾ ਰਿਹਾ ਹੈ। ਸੰਤ ਸੀਚੇਵਾਲ ਹੋਰਾਂ ਨੇ ਕਿਹਾ ਕਿ ਭਾਰਤ ਵਿਚ ਰੋਜ਼ਾਨਾ ਸੌ ਤੋਂ ਜ਼ਿਆਦਾ ਕਿਸਾਨ ਅਤੇ ਦਿਹਾੜੀਦਾਰ ਮਜ਼ਦੂਰ ਖੁਦਕੁਸ਼ੀਆਂ ਕਰਕੇ ਜਾਨਾਂ ਗੁਆ ਰਹੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ। 2023-12-12 Parvasi Chandigarh Share Facebook Twitter Google + Stumbleupon LinkedIn Pinterest