HomeਕੈਨੇਡਾFrontਪੰਜਾਬ ’ਚ ਕਰੋੜਾਂ ਰੁਪਏ ਦੀਆਂ ਤਰਪਾਲਾਂ ਖਰੀਦਣ ਦਾ ਮਾਮਲਾ ਵੀ ਵਿਵਾਦਾਂ ’ਚ...
ਪੰਜਾਬ ’ਚ ਕਰੋੜਾਂ ਰੁਪਏ ਦੀਆਂ ਤਰਪਾਲਾਂ ਖਰੀਦਣ ਦਾ ਮਾਮਲਾ ਵੀ ਵਿਵਾਦਾਂ ’ਚ ਘਿਰਿਆ
ਪੰਜਾਬ ’ਚ ਕਰੋੜਾਂ ਰੁਪਏ ਦੀਆਂ ਤਰਪਾਲਾਂ ਖਰੀਦਣ ਦਾ ਮਾਮਲਾ ਵੀ ਵਿਵਾਦਾਂ ’ਚ ਘਿਰਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਸੈਕਟਰੀ ਤੋਂ ਮੰਗੀ ਰਿਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਮਾਰਕੀਟ ਕਮੇਟੀ ਦੇ ਲਈ 107 ਕਰੋੜ ਰੁਪਏ ਦੀਆਂ ਤਰਪਾਲਾਂ ਖਰੀਦਣ ਦਾ ਮਾਮਲਾ ਵੀ ਹੁਣ ਵਿਵਾਦਾਂ ਵਿਚ ਘਿਰ ਗਿਆ ਹੈ। ਤਰਪਾਲਾਂ ਮਹਿੰਗੇ ਭਾਅ ’ਤੇ ਖਰੀਦੇ ਜਾਣ ਦਾ ਪਤਾ ਲੱਗਦਿਆਂ ਹੀ ਇਸਦੇ ਟੈਂਡਰ ਰੋਕ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਬੰਧੀ ਸ਼ਿਕਾਇਤ ਮਿਲ ਗਈ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਦੀ ਜਾਂਚ ਦੇ ਨਿਰਦੇਸ਼ ਦੇ ਦਿੱਤੇ ਹਨ। ਪੰਜਾਬ ਦੇ ਫੂਡ ਐਂਡ ਸਿਵਲ ਸਪਲਾਈ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਇਸ ਮਾਮਲੇ ਦੀ ਜਾਂਚ ਕਰਨਗੇ। ਜੇਕਰ ਜਾਂਚ ਵਿਚ ਆਰੋਪ ਸਹੀ ਸਾਬਤ ਹੋਏ ਤਾਂ ਇਹ ਟੈਂਡਰ ਰੱਦ ਕੀਤਾ ਜਾ ਸਕਦਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਸਰਕਾਰ ਕੋਲ ਇਸ ਮਾਮਲੇ ਸਬੰਧੀ ਇਕ ਸ਼ਿਕਾਇਤ ਪਹੁੰਚੀ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਮਾਰਕੀਟ ਕਮੇਟੀ ਵਲੋਂ ਤਰਪਾਲਾਂ ਮਹਿੰਗੇ ਭਾਅ ਖਰੀਦੀਆਂ ਜਾ ਰਹੀਆਂ ਹਨ। ਸ਼ਿਕਾਇਤ ਵਿਚ ਇਹ ਵੀ ਆਰੋਪ ਲਗਾਇਆ ਗਿਆ ਸੀ ਕਿ ਇਨ੍ਹਾਂ ਤਰਪਾਲਾਂ ਦਾ ਰੇਟ ਦੁੱਗਣਾ ਹੈ, ਜਿਸ ਕਰਕੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਇਆ ਜਾ ਰਿਹਾ ਹੈ। ਧਿਆਨ ਰਹੇ ਕਿ ਪੰਜਾਬ ਵਿਚ ਮੰਡੀਆਂ ਦਾ ਜਿੰਮਾ ਮਾਰਕੀਟ ਕਮੇਟੀ ਸੰਭਾਲਦੀ ਹੈ ਅਤੇ ਇੱਥੇ ਵਿਕਰੀ ਲਈ ਆਉਣ ਵਾਲੀ ਫਸਲ ਦੀ ਦੇਖ-ਰੇਖ ਦੀ ਜ਼ਿੰਮੇਵਾਰੀ ਵੀ ਮਾਰਕੀਟ ਕਮੇਟੀ ਦੀ ਹੁੰਦੀ ਹੈ। ਇਸਦੇ ਚੱਲਦਿਆਂ ਬਰਸਾਤ ਦੇ ਮੌਸਮ ਦੌਰਾਨ ਫਸਲ ਨੂੰ ਭਿੱਜਣ ਤੋਂ ਬਚਾਉਣ ਲਈ ਤਰਪਾਲਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ ਅਤੇ ਹੁਣ ਤਰਪਾਲਾਂ ਦੀ ਖਰੀਦ ਵਿਚ ਵੀ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ।