HomeਕੈਨੇਡਾFrontਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ‘ਆਪ’ ਵਿਧਾਇਕ ਦੇਵ...
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ‘ਆਪ’ ਵਿਧਾਇਕ ਦੇਵ ਮਾਨ ਨੇ ਕੀਤੀ ਮੁਲਾਕਾਤ
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ‘ਆਪ’ ਵਿਧਾਇਕ ਦੇਵ ਮਾਨ ਨੇ ਕੀਤੀ ਮੁਲਾਕਾਤ
ਅਧਿਆਤਮਕ ਤੇ ਜੀਵਨਸ਼ੈਲੀ ਵਧੀਆ ਢੰਗ ਨਾਲ ਜਿਊਣ ਬਾਰੇ ਕੀਤੀ ਗੱਲਬਾਤ
ਨਾਭਾ/ਬਿਊਰੋ ਨਿਊਜ਼ :
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਵਿਧਾਨ ਸਭਾ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵਿਸ਼ੇਸ਼ ਮੁਲਾਕਾਤ ਕੀਤੀ ਹੈ। ਇਸ ਦੌਰਾਨ ਵਿਧਾਇਕ ਦੇਵ ਮਾਨ ਵੱਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਅਧਿਆਤਮਕ ਸਬੰਧੀ ਅਤੇ ਜੀਵਨ ਸ਼ੈਲੀ ਵਧੀਆ ਢੰਗ ਨਾਲ ਜਿਉਣ ਬਾਰੇ ਬਰੀਕੀ ਨਾਲ ਗੱਲਬਾਤ ਕੀਤੀ ਗਈ। ਇਸੇ ਦੌਰਾਨ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਨੂੰ ਲੈ ਕੇ ਵੀ ਵਿਚਾਰਾਂ ਹੋਈਆਂ। ਦੇਵ ਮਾਨ ਨੇ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋ ਉਨ੍ਹਾਂ ਨੂੰ ਡੇਰਾ ਬਿਆਸ ਦਾ ਦੌਰਾ ਵੀ ਕਰਵਾਇਆ ਗਿਆ। ਇਸ ਦੌਰਾਨ ਡੇਰੇ ਵਿਚ ਬਣਨ ਵਾਲੇ ਲੰਗਰ, ਸਾਫ ਸਫਾਈ ਅਤੇ ਇੰਟਰਨੈਸ਼ਨਲ ਪੱਧਰ ਦੇ ਬਣੇ ਸਕੂਲ ਵਿਚ ਪੜ੍ਹਾਈ ਦੀ ਤਕਨੀਕ ਤੋਂ ਇਲਾਵਾ ਡੇਰੇ ਅੰਦਰ ਬਣਾਏ ਖੇਡ ਮੈਦਾਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਡੇਰਾ ਬਿਆਸ ਮੁਖੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਪੰਜਾਬ ਨੂੰ ਆਪਣਾ ਘਰ ਸਮਝ ਕੇ ਸਫਾਈ ਵੱਲ ਧਿਆਨ ਦੇਣ ਦੀ ਲੋੜ ਹੈ। ਇਸ ਲਈ ਸਮੁੱਚੇ ਪੰਜਾਬ ਵਾਸੀਆਂ ਨੂੰ ਇਸ ਸਬੰਧੀ ਉਪਰਾਲਾ ਕਰਨ ਦੀ ਲੋੜ ਹੈ।