-9.7 C
Toronto
Monday, January 5, 2026
spot_img
HomeਕੈਨੇਡਾFrontਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਅਖੰਡ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਅਖੰਡ ਪਾਠ ਹੋਏ ਸ਼ੁਰੂ

ਸੁਖਬੀਰ ਸਿੰਘ ਬਾਦਲ ਨੇ ਜੂਠੇ ਬਰਤਨ ਅਤੇ ਜੋੜੇ ਸਾਫ਼ ਕਰਨ ਦੀ ਨਿਭਾਈ ਸੇਵਾ


ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਸਮੇਤ ਪਾਰਟੀ ਦੇ ਸੀਨੀਅਰ ਆਗੂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੰੁਚੇ ਅਤੇ ਸਮਾਗਮ ਸਬੰਧੀ ਅਖੰਡ ਪਾਠ ਸਾਹਿਬ ਦੀ ਸ਼ੁਰੂਆਤ ਕੀਤੀ ਗਈ ਜਿਨ੍ਹਾਂ ਦੇ ਭੋਗ ਗੁਰ ਮਰਿਆਦਾ ਅਨੁਸਾਰ 14 ਦਸੰਬਰ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਪਾਰਟੀ ਆਗੂਆਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਵੱਲੋਂ ਪਹਿਲਾਂ ਜੋੜਾ ਘਰ ਵਿਖੇ ਜੋੜੇ ਸਾਫ਼ ਕਰਨ ਦੀ ਸੇਵਾ ਕੀਤੀ ਗਈ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੋਂ ਇਲਾਵਾ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਵੀ ਜੋੜਿਆ ਦੀ ਸੇਵਾ ਕੀਤੀ। ਜੋੜਾ ਘਰ ਵਿਚ ਸੇਵਾ ਕਰਨ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਗਰ ਹਾਲ ਵਿਚ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਨਿਭਾਈ। ਧਿਆਨ ਰਹੇ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਥਾਪਨਾ 1920 ਵਿਚ ਹੋਈ ਸੀ ਅਤੇ ਇਸ ਦੇ ਪਹਿਲੇ ਪ੍ਰਧਾਨ ਸਰਮੁਖ ਸਿੰਘ ਬਣੇ ਜਦਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਮੁੱਖ ਪਹਿਚਾਣ ਮਾਸਟਰ ਤਾਰਾ ਸਿੰਘ ਦੀ ਪ੍ਰਧਾਨਗੀ ਸਮੇਂ ਮਿਲੀ ਅਤੇ ਪਾਰਟੀ ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਨ।

RELATED ARTICLES
POPULAR POSTS