ਜੰਮੂ ਕਸ਼ਮੀਰ ’ਚ ਅਨੰਦ ਮੈਰਿਜ ਐਕਟ ਲਾਗੂ December 13, 2023 ਜੰਮੂ ਕਸ਼ਮੀਰ ’ਚ ਅਨੰਦ ਮੈਰਿਜ ਐਕਟ ਲਾਗੂ ਉਪ ਰਾਜਪਾਲ ਨੇ ਦਿੱਤੀ ਮਨਜ਼ੂਰੀ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਸਿੱਖ ਭਾਈਚਾਰੇ ਦੀ ਕਈ ਸਾਲਾਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਸੂਬਾ ਸਰਕਾਰ ਨੇ ਅਨੰਦ ਮੈਰਿਜ ਐਕਟ ਲਾਗੂ ਕਰ ਦਿੱਤਾ ਹੈ। ਹੁਣ ਸਿੱਖ ਭਾਈਚਾਰੇ ’ਚ ਵਿਆਹ ਦੀ ਰਜਿਸਟ੍ਰੇਸ਼ਨ ਇਸੇ ਕਾਨੂੰਨ ਤਹਿਤ ਹੋਵੇਗੀ। ਅਨੰਦ ਮੈਰਿਜ ਐਕਟ ਭਾਰਤ ’ਚ ਪਹਿਲਾਂ ਤੋਂ ਲਾਗੂ ਹੈ ਪਰ ਧਾਰਾ 370 ਕਾਰਨ ਜੰਮੂ ਕਸ਼ਮੀਰ ’ਚ ਇਹ ਲਾਗੂ ਨਹੀਂ ਸੀ। ਪੰਜ ਅਗਸਤ, 2019 ਨੂੰ ਧਾਰਾ 370 ਖ਼ਤਮ ਹੋਣ ਤੋਂ ਬਾਅਦ ਕੇਂਦਰੀ ਕਾਨੂੰਨ ਵੀ ਜੰਮੂ-ਕਸ਼ਮੀਰ ’ਚ ਲਾਗੂ ਹੋ ਗਏ। ਇਸ ਦੇ ਚੱਲਦਿਆਂ ਸਿੱਖ ਭਾਈਚਾਰਾ ਮੰਗ ਕਰ ਰਿਹਾ ਸੀ ਕਿ ਜੰਮੂ ਕਸ਼ਮੀਰ ’ਚ ਵੀ ਅਨੰਦ ਮੈਰਿਜ ਐਕਟ ਲਾਗੂ ਕੀਤਾ ਜਾਵੇ। ਉਪ ਰਾਜਪਾਲ ਮਨੋਜ ਸਿਨਹਾ ਨੇ ਜੰਮੂ ਕਸ਼ਮੀਰ ਅਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2023 ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਸੂਬਾ ਸਰਕਾਰ ਦੇ ਕਾਨੂੰਨ, ਨਿਆਂ ਤੇ ਸੰਸਦੀ ਮਾਮਲਿਆਂ ਦੇ ਵਿਭਾਗ ਨੇ ਹੁਕਮ ਵੀ ਜਾਰੀ ਕਰ ਦਿੱਤਾ ਹੈ। ਅਨੰਦ ਮੈਰਿਜ ਐਕਟ ਤਹਿਤ ਪ੍ਰਮਾਣ ਪੱਤਰ ਜਾਰੀ ਕਰਨ ਲਈ ਸਬੰਧਤ ਤਹਿਸੀਲਦਾਰ ਇਸ ਦੇ ਰਜਿਸਟਰਾਰ ਹੋਣਗੇ। ਵਿਆਹ ਦੀ ਰਜਿਸਟ੍ਰੇਸ਼ਨ ਦੀ ਮਿਤੀ ਤੋਂ 15 ਦਿਨਾਂ ਦੇ ਅੰਦਰ ਰਜਿਸਟਰਾਰ ਦੋਵੇਂ ਧਿਰਾਂ ਨੂੰ ਅਨੰਦ ਮੈਰਿਜ ਦੇ ਪ੍ਰਮਾਣ ਪੱਤਰ ਦੀਆਂ ਦੋ ਕਾਪੀਆਂ ਮੁਫਤ ਜਾਰੀ ਕਰਨਗੇ। 2023-12-13 Parvasi Chandigarh Share Facebook Twitter Google + Stumbleupon LinkedIn Pinterest