ਭਾਰਤੀ ਸੰਸਦ ’ਤੇ ਹੋਏ ਹਮਲੇ ਨੂੰ ਅੱਜ ਹੋਏ 22 ਸਾਲ
ਭਾਰਤੀ ਸੰਸਦ ’ਤੇ ਹੋਏ ਹਮਲੇ ਨੂੰ ਅੱਜ ਹੋਏ 22 ਸਾਲ
ਦਹਿਸ਼ਤੀ ਹਮਲੇ ’ਚ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀਆਂ ਗਈਆਂ ਸ਼ਰਧਾਂਜਲੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼

ਨਵੀਂ ਦਿੱਲੀ ’ਚ ਭਾਰਤੀ ਸੰਸਦ ’ਤੇ ਹੋਏ ਦਹਿਸ਼ਤੀ ਹਮਲੇ ਨੂੰ ਅੱਜ 22 ਸਾਲ ਹੋ ਗਏ ਹਨ। ਸੰਸਦ ਦੇ ਸਰਦ ਰੁੱਤ ਇਜਲਾਸ ਦੇ ਅੱਜ 8ਵੇਂ ਦਿਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਅਤੇ ਹੋਰ ਕਈ ਨੇਤਾਵਾਂ ਨੇ ਇਸ ਹਮਲੇ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਧਿਆਨ ਰਹੇ ਕਿ ਸੰਸਦ ਭਵਨ ’ਤੇ 13 ਦਸੰਬਰ 2001 ਨੂੰ ਦਹਿਸ਼ਤੀ ਹਮਲਾ ਹੋਇਆ ਸੀ। ਇਸ ਹਮਲੇ ਵਿਚ ਦਿੱਲੀ ਪੁਲਿਸ ਦੇ 5 ਜਵਾਨ, ਸੀਆਰਪੀਐਫ ਦੀ ਇਕ ਮਹਿਲਾ ਸਕਿਉਰਿਟੀ ਗਾਰਡ, ਰਾਜ ਸਭਾ ਦੇ ਦੋ ਕਰਮਚਾਰੀ ਅਤੇ ਇਕ ਮਾਲੀ ਦੀ ਜਾਨ ਚਲੇ ਗਈ ਸੀ। ਇਸ ਦੌਰਾਨ ਭਾਰਤੀ ਸੁਰੱਖਿਆ ਬਲਾਂ ਨੇ ਹਮਲਾ ਕਰਨ ਵਾਲੇ ਸਾਰੇ ਦਹਿਸ਼ਤਗਰਦਾਂ ਨੂੰ ਵੀ ਮਾਰ ਮੁਕਾਇਆ ਸੀ।