14.6 C
Toronto
Sunday, September 14, 2025
spot_img
HomeਕੈਨੇਡਾFrontਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਦਰਜ ਕਰਨ ਦੇ...

ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਦਰਜ ਕਰਨ ਦੇ ਭਗਵੰਤ ਮਾਨ ਸਰਕਾਰ ’ਤੇ ਲਗਾਏ ਆਰੋਪ

ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਦਰਜ ਕਰਨ ਦੇ ਭਗਵੰਤ ਮਾਨ ਸਰਕਾਰ ’ਤੇ ਲਗਾਏ ਆਰੋਪ

ਕਿਹਾ : ਝੂਠੇ ਪਰਚਿਆਂ ਤੋਂ ਅਕਾਲੀ ਦਲ ਡਰਨ ਵਾਲਾ ਨਹੀਂ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਭਲਕੇ 14 ਦਸੰਬਰ ਨੂੰ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸਦੇ ਚੱਲਦਿਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ  ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਸੇਵਾ ਵੀ ਕਰ ਰਹੇ ਹਨ। ਇਸ ਤੋਂ ਪਹਿਲਾਂ ਅੰਮਿ੍ਰਤਸਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਸਰਕਾਰ ਬਿਨਾਂ ਗੱਲ ਤੋਂ ਅਕਾਲੀ ਦਲ ਦੇ ਵਰਕਰਾਂ ਖਿਲਾਫ ਨਾਜਾਇਜ਼ ਪਰਚੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਹਨਾਂ ਪਰਚਿਆਂ ਤੋਂ ਦੱਬਣ ਵਾਲਾ ਨਹੀਂ ਹੈ ਸਗੋਂ ਅਕਾਲੀ ਦਲ ਇਹਨਾਂ ਪਰਚਿਆਂ ਤੋਂ ਹੋਰ ਤਕੜਾ ਹੋ ਕੇ ਬਾਹਰ ਆਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਕਾਲੀ ਆਗੂ ਬੰਟੀ ਰੋਮਾਨਾ ’ਤੇ ਪਰਚਾ ਦਿੱਤਾ ਗਿਆ, ਫਿਰ ਗਨੀਵ ਮਜੀਠੀਆ ਨੂੰ ਸੰਮਨ ਜਾਰੀ ਕੀਤੇ ਗਏ ਅਤੇ ਫਿਰ ਬਿਕਰਮ ਸਿੰਘ ਮਜੀਠੀਆ ਵੀ ਨੂੰ ਸੰਮਨ ਜਾਰੀ ਕੀਤੇ ਗਏ। ਸੁਖਬੀਰ ਬਾਦਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਇਨ੍ਹਾਂ ਪਰਚਿਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਪੰਜਾਬ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ।

RELATED ARTICLES
POPULAR POSTS