Breaking News
Home / ਕੈਨੇਡਾ / Front / ਮੱਧ ਪ੍ਰਦੇਸ਼ ਦੇ ਮੋਹਨ ਯਾਦਵ ਅਤੇ ਛੱਤੀਸਗੜ੍ਹ ਦੇ ਵਿਸ਼ਣੁਦੇਵ ਸਾਏ ਬਣੇ ਮੁੱਖ ਮੰਤਰੀ

ਮੱਧ ਪ੍ਰਦੇਸ਼ ਦੇ ਮੋਹਨ ਯਾਦਵ ਅਤੇ ਛੱਤੀਸਗੜ੍ਹ ਦੇ ਵਿਸ਼ਣੁਦੇਵ ਸਾਏ ਬਣੇ ਮੁੱਖ ਮੰਤਰੀ

ਸਹੁੰ ਚੁੱਕ ਸਮਾਗਮਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਜੇਪੀ ਨੱਢਾ ਹੋਏ ਸ਼ਾਮਲ


ਭੋਪਾਲ/ਬਿਊਰੋ ਨਿਊਜ਼ : ਭਾਜਪਾ ਆਗੂ ਮੋਹਨ ਯਾਦਵ ਨੇ ਅੱਜ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁੱਕ ਲਈ ਹੈ। ਜਦਕਿ ਜਗਦੀਸ਼ ਦੇਵੜਾ ਅਤੇ ਰਾਜੇਂਦਰ ਸ਼ੁਕਲਾ ਨੇ ਸੂਬੇ ਦੇ ਡਿਪਟੀ ਸੀਐਮ ਵਜੋਂ ਸਹੁੰ ਚੁੱਕੀ। ਮੱਧ ਪ੍ਰਦੇਸ਼ ਦੇ ਰਾਜਪਾਲ ਮੰਗੂਭਾਈ ਪਟੇਲ ਨੇ ਇਨ੍ਹਾਂ ਆਗੂਆਂ ਨੂੰ ਸਹੁੰ ਚੁਕਾਈ ਜਦਕਿ ਹੋਰ ਕਿਸੇ ਵੀ ਵਿਧਾਇਕ ਨੇ ਫਿਲਹਾਲ ਮੰਤਰੀ ਅਹੁਦੇ ਦੀ ਸਹੁੰ ਨਹੀਂ ਚੁੱਕੀ। ਮੱਧ ਪ੍ਰਦੇਸ਼ ਦੇ ਨਵੇਂ ਬਣੇ ਮੁੱਖ ਮੰਤਰੀ ਮੋਹਨ ਯਾਦਵ ਨੇ ਸਹੁੰ ਚੁੱਕਣ ਤੋਂ ਪਹਿਲਾਂ ਕਿਹਾ ਕਿ ਮੈਂ ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗਾ ਅਤੇ ਵਧੀਆ ਪ੍ਰਸ਼ਾਸਨ ਨੂੰ ਯਕੀਨੀ ਬਣਾਵਾਂਗਾ। ਇਸੇ ਦੌਰਾਨ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਨਵੇਂ ਮੁੱਖ ਮੰਤਰੀ ਮੋਹਨ ਯਾਦਵ ਸੂਬੇ ’ਚ ਨਵੀਆਂ ਯੋਜਨਾਵਾਂ, ਵਿਕਾਸ ਅਤੇ ਜਨ ਕਲਿਆਣ ਦੇ ਕਾਰਜਾਂ ਨੂੰ ਨਵੀਆਂ ਉਚਾਈਆਂ ਵੱਲ ਲੈ ਕੇ ਜਾਣਗੇ।  ਉਧਰ ਰਾਏਪੁਰ ’ਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਵਿਸ਼ਣੂਦੇਵ ਸਾਏ ਨੇ ਸਹੁੰ ਚੁੱਕੀ। ਉਨ੍ਹਾਂ ਤੋਂ ਬਾਅਦ ਅਰੁਣ ਸਾਵ ਅਤੇ ਵਿਜ਼ੇ ਸ਼ਰਮਾ ਨੇ ਸੂਬੇ ਦੇ ਡਿਪਟੀ ਸੀਐਮ ਵਜੋਂ ਸਹੁੰ ਚੁੱਕੀ। ਦੋਵੇਂ ਸੂਬਿਆਂ ਦੇ ਸਹੰੁ ਚੁੱਕ ਸਮਾਗਮਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਸਮੇਤ 11 ਸੂਬਿਆਂ ਦੇ ਮੁੱਖ ਮੰਤਰੀ ਵੀ  ਸ਼ਾਮਲ ਹੋਏ।

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …