Breaking News
Home / ਕੈਨੇਡਾ / Front / ਪੰਜਾਬ ’ਚ ਟੋਲ ਪਲਾਜ਼ਿਆਂ ਦੇ ਰੇਟ ਵਧਾਉਣ ਤੋਂ ਭੜਕੀਆਂ ਕਿਸਾਨ ਜਥੇਬੰਦੀਆਂ

ਪੰਜਾਬ ’ਚ ਟੋਲ ਪਲਾਜ਼ਿਆਂ ਦੇ ਰੇਟ ਵਧਾਉਣ ਤੋਂ ਭੜਕੀਆਂ ਕਿਸਾਨ ਜਥੇਬੰਦੀਆਂ

ਪਾਤੜਾਂ-ਖਨੌਰੀ ਟੋਲ ਪਲਾਜ਼ੇ ਕਿਸਾਨ ਜਥੇਬੰਦੀਆਂ ਨੇ ਕੀਤੇ ਫਰੀ


ਪਟਿਆਲਾ/ਬਿਊਰੋ ਨਿਊਜ਼ : ਪੰਜਾਬ ’ਚ ਟੋਲ ਪਲਾਜ਼ਿਆਂ ਦੇ ਰੇਟ ਵਧਾਉਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਭੜਕ ਉਠੀਆਂ ਹਨ। ਜਿਸ ਦੇ ਚਲਦਿਆਂ ਕਿਸਾਨਾਂ ਨੇ ਅੱਜ ਵੀਰਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਅਤੇ ਸੰਗਰੂਰ ਜ਼ਿਲ੍ਹੇ ਖਨੌਰੀ ਟੋਲ ਪਲਾਜ਼ਿਆਂ ਨੂੰ ਬੰਦ ਕਰਵਾ ਦਿੱਤਾ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕਿਸਾਨ ਸਾਥੀਆਂ ਦੇ ਨਾਲ ਟੋਲ ਪਲਾਜ਼ੇ ’ਤੇ ਪਹੰੁਚੇ ਅਤੇ ਇਥੋਂ ਗੁਜਰਨ ਵਾਲੀਆਂ ਗੱਡੀਆਂ ਨੂੰ ਬਿਨਾ ਟੋਲ ਦਿੱਤਿਆਂ ਲੰਘਾਉਣਾ ਸ਼ੁਰੂ ਕਰ ਦਿੱਤਾ। ਕਿਸਾਨ ਆਗੂਆਂ ਨੇ ਦੱਸਿਆ ਕਿ ਟੋਲ ਦੇ ਰੇਟ ਵਧਾਉਣ ਅਤੇ ਆਸ-ਪਾਸ ਦੇ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਨੂੰ ਟੋਲ ’ਚ ਛੋਟ ਨਾ ਦੇਣ ਦੇ ਚਲਦਿਆਂ ਇਹ ਟੋਲ ਪਲਾਜ਼ੇ ਅੱਜ ਵੀਰਵਾਰ ਨੂੰ ਕਿਸਾਨਾਂ ਵੱਲੋਂ ਫਰੀ ਕਰ ਦਿੱਤੇ ਗਏ ਹਨ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਅਪਰੇਟ ਕਰਨ ਵਾਲੀਆਂ ਕੰਪਨੀਆਂ ਦੇ ਸੰਚਾਲਕ ਪਿਛਲੇ ਲੰਬੇ ਸਮੇਂ ਤੋਂ ਵਾਹਨ ਚਾਲਕਾਂ ਤੋਂ ਤੈਅ ਦਰਾਂ ਨਾਲੋਂ ਜ਼ਿਆਦਾ ਟੋਲ ਫੀਸ ਵਸੂਲ ਕਰ ਰਹੇ ਹਨ। ਟੋਲ ਪਲਾਜ਼ਾ ਕੰਪਨੀ ਦੀ  ਧੱਕੇਸ਼ਾਹੀ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਇਥੇ ਧਰਨਾ ਲਗਾਇਆ ਗਿਆ ਹੈ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …