1.8 C
Toronto
Thursday, November 27, 2025
spot_img
Homeਦੁਨੀਆਚੀਨ ਨੇ ਲੱਦਾਖ ’ਤੇ ਜਤਾਇਆ ਆਪਣਾ ਹੱਕ

ਚੀਨ ਨੇ ਲੱਦਾਖ ’ਤੇ ਜਤਾਇਆ ਆਪਣਾ ਹੱਕ

ਕਿਹਾ : ਭਾਰਤ ਵਲੋਂ ਲੱਦਾਖ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣਾ ਗਲਤ
ਨਵੀਂ ਦਿੱਲੀ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਲੈ ਕੇ ਚੀਨ ਨੇ ਕਿਹਾ ਹੈ ਕਿ ਉਹ ਭਾਰਤ ਦੇ ਫੈਸਲੇ ਨੂੰ ਸਵੀਕਾਰ ਨਹੀਂ ਕਰਦਾ। ਚੀਨ ਦੇ ਵਿਦੇਸ਼ ਮੰਤਰਾਲੇ ਦੀ ਅਧਿਕਾਰੀ ਮਾਓ ਨਿੰਗ ਨੇ ਕਿਹਾ ਕਿ ਭਾਰਤੀ ਸੁਪਰੀਮ ਕੋਰਟ ਦੇ ਫੈਸਲੇ ਦਾ ਬੀਜਿੰਗ ’ਤੇ ਕੋਈ ਫਰਕ ਨਹੀਂ ਪੈਂਦਾ। ਭਾਰਤ-ਚੀਨ ਬਾਰਡਰ ਦਾ ਪੱਛਮੀ ਹਿੱਸਾ ਹਮੇਸ਼ਾ ਤੋਂ ਚੀਨ ਦਾ ਰਿਹਾ ਹੈ। ਚੀਨ ਦਾ ਕਹਿਣਾ ਹੈ ਕਿ ਅਸੀਂ ਕਦੀ ਵੀ ਭਾਰਤ ਦੇ ਇਕਤਰਫਾ ਅਤੇ ਗੈਰਕਾਨੂੰਨੀ ਤੌਰ ’ਤੇ ਸਥਾਪਿਤ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਨੂੰ ਮਾਨਤਾ ਨਹੀਂ ਦਿੱਤੀ ਹੈ। ਚੀਨ ਵਲੋਂ ਕਿਹਾ ਗਿਆ ਹੈ ਕਿ ਭਾਰਤ ਦੇ ਸੁਪਰੀਮ ਕੋਰਟ ਦੇ ਫੈਸਲੇ ਨਾਲ ਇਹ ਸੱਚਾਈ ਨਹੀਂ ਬਦਲ ਸਕਦੀ ਕਿ ਸਰਹੱਦ ਦਾ ਪੱਛਮੀ ਹਿੱਸਾ ਚੀਨ ਦਾ ਹੈ। ਦੱਸਣਯੋਗ ਹੈ ਕਿ ਭਾਰਤ ਸਰਕਾਰ ਨੇ 5 ਅਗਸਤ 2019 ਨੂੰ ਜੰਮੂ ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾ ਦਿੱਤਾ ਸੀ। ਨਾਲ ਹੀ ਸੂਬੇ ਨੂੰ ਦੋ ਹਿੱਸਿਆਂ ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਵੰਡ ਦਿੱਤਾ ਸੀ। ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਭਾਰਤ ਸਰਕਾਰ ਦੇ ਫੈਸਲੇ ਨੂੰ ਸਹੀ ਠਹਿਰਾਇਆ ਸੀ ਅਤੇ ਹੁਣ ਚੀਨ ਭਾਰਤ ਖਿਲਾਫ ਬਿਆਨਬਾਜ਼ੀ ਕਰ ਰਿਹਾ ਹੈ।
RELATED ARTICLES
POPULAR POSTS