ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਹੈ ਕਿ ਪੰਡਾਲਾਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਨਾ ਕਰਵਾਏ ਜਾਣ ਅਤੇ ਲੰਗਰ ਵਾਲੇ ਅਸਥਾਨਾਂ ‘ਤੇ ਪ੍ਰਕਾਸ਼ ਨਾ ਕੀਤਾ ਜਾਵੇ। ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ‘ਤੇ ਲਗਾਈਆਂ ਜਾਂਦੀਆਂ ਸਟੇਜਾਂ ਤੋਂ ਕੋਈ ਵੀ ਸਿਆਸੀ ਨੇਤਾ ਇਕ ਦੂਸਰੇ ‘ਤੇ ਦੂਸ਼ਣਬਾਜ਼ੀ ਨਾ ਕਰੇ। ਉਨ੍ਹਾਂ ਫਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਸਿਆਸੀ ਸਟੇਜਾਂ ‘ਤੇ ਬੋਲਣ ਵਾਲੇ ਬੁਲਾਰਿਆਂ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਸ਼ਹੀਦਾਂ ਦੀ ਪਾਵਨ ਧਰਤੀ ਵਿਖੇ ਸਟੇਜਾਂ ਤੋਂ ਬੁਲਾਰੇ ਇਕ ਦੂਸਰੇ ਉਪਰ ਦੂਸ਼ਣਬਾਜ਼ੀਆਂ ਨਾ ਕਰਨ। ਉਹਨਾਂ ਕਿਹਾ ਕਿ ਲੰਗਰ ਵਾਲੀਆਂ ਥਾਵਾਂ ‘ਤੇ ਪ੍ਰਕਾਸ਼ ਨਾ ਕੀਤੇ ਜਾਣ। ਗੁਰਦੁਆਰਾ ਸਾਹਿਬਾਨ ਅਤੇ ਕਮਰਿਆਂ ਵਿਚ ਹੀ ਅਖੰਡ ਪਾਠ ਸਾਹਿਬ ਕਰਵਾਏ ਜਾਣ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …