Breaking News
Home / ਕੈਨੇਡਾ / ਉਘੇ ਲੇਖਕ ਉਜਾਗਰ ਸਿੰਘ ਦਾ ਸਨਮਾਨ

ਉਘੇ ਲੇਖਕ ਉਜਾਗਰ ਸਿੰਘ ਦਾ ਸਨਮਾਨ

ਪਟਿਆਲਾ/ਬਿਊਰੋ ਨਿਊਜ਼ : ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਰਲਡ ਪੰਜਾਬੀ ਸੈਂਟਰ ਵਿਖੇ ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ, ਕੈਨੇਡਾ ਦੇ ਮੁਖੀ ਅਤੇ ਉਘੇ ਪੰਜਾਬੀ ਲੇਖਕ ਅਤੇ ਪੱਤਰਕਾਰ ਜੈਤੇਗ ਸਿੰਘ ਅਨੰਤ ਅਤੇ ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ ਦੇ ਸਹਿਯੋਗ ਨਾਲ ਉਘੇ ਪੰਜਾਬੀ ਲੇਖਕ ਅਤੇ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਉਜਾਗਰ ਸਿੰਘ ਨੂੰ ਉਹਨਾਂ ਦੀਆਂ ਪੰਜਾਬੀ ਭਾਸ਼ਾ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਸਦਕਾ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ ਤੋਂ ਇਲਾਵਾ ਉਘੇ ਵਿਦਵਾਨ ਡਾ. ਬਲਕਾਰ ਸਿੰਘ ਨੇ ਪ੍ਰਧਾਨਗੀ ਕੀਤੀ ਜਦੋਂ ਕਿ ਡਾ. ਕੇਹਰ ਸਿੰਘ ਮੁੱਖ ਮਹਿਮਾਨ ਅਤੇ ਪੰਜਾਬੀ ਯੂਨੀਵਰਸਿਟੀ,ਪਟਿਆਲਾ ਵਿਚ ਕਾਰਜਸ਼ੀਲ ਅਤੇ ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੇ ਆਰੰਭ ਵਿਚ ਸਭ ਤੋਂ ਪਹਿਲਾਂ ਪੁੱਜੇ ਲੇਖਕਾਂ, ਵਿਦਵਾਨਾਂ ਅਤੇ ਵਿਦਿਆਰਥੀਆਂ ਦਾ ਸੁਆਗਤ ਕਰਦਿਆਂ ਡਾ. ਭੀਮਇੰਦਰ ਸਿੰਘ ਨੇ ਸੈਂਟਰ ਦੇ ਕਾਰਜਾਂ ਉਪਰ ਵਿਸਤ੍ਰਿਤ ਰੌਸ਼ਨੀ ਪਾਈ ਅਤੇ ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਦੇ ਇਸ ਉਦਮ ਦੀ ਸ਼ਲਾਘਾ ਕੀਤੀ। ਉਪਰੰਤ ਉਜਾਗਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਸਨਮਾਨ ਤੋਂ ਪਹਿਲਾਂ ਉਹਨਾਂ ਬਾਰੇ ਜੈਤੇਗ਼ ਸਿੰਘ ਅਨੰਤ (ਕੈਨੇਡਾ) ਵੱਲੋਂ ਲਿਖਿਆ ਗਿਆ ਸਨਮਾਨ ਪੱਤਰ ਡਾ. ਦਰਸ਼ਨ ਸਿੰਘ ਆਸ਼ਟ ਵੱਲੋਂ ਪੜ੍ਹਿਆ ਗਿਆ। ਇਸ ਸਨਮਾਨ ਵਿਚ ਉਜਾਗਰ ਸਿੰਘ ਨੂੰ ਸਿਰੋਪਾਓ ਅਤੇ ਸਨਮਾਨ ਪੱਤਰ ਤੋਂ ਇਲਾਵਾ ਨਗਦ ਰਾਸ਼ੀ ਪ੍ਰਦਾਨ ਕੀਤੀ ਗਈ। ਇਸ ਮੌਕੇ ਬੋਲਦਿਆਂ ਬਲਕਾਰ ਸਿੰਘ ਨੇ ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ, ਕੈਨੇਡਾ ਦੀਆਂ ਸਰਗਰਮੀਆਂ ਦਾ ਵਿਸ਼ੇਸ਼ ਜ਼ਿਕਰ ਕੀਤਾ ਜਦੋਂ ਕਿ ਡਾ. ਕੇਹਰ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮ ਮਾਂ ਬੋਲੀ ਅਤੇ ਸਾਹਿਤ ਦਾ ਗੌਰਵ ਵਧਾਉਂਦੇ ਹਨ। ਇਸ ਸਮਾਗਮ ਵਿਚ ਦਲੀਪ ਸਿੰਘ ਉਪਲ, ਕਰਨਲ ਐਮ.ਐਸ.ਬਰਨਾਲਾ, ਹਰਪਾਲ ਕੌਰ, ਅਵਤਾਰ ਸਿੰਘ, ਗੁਰਮਤਿ ਕਾਲਜ, ਪਟਿਆਲਾ ਦੇ ਪ੍ਰਿੰਸੀਪਲ ਡਾ.ਜਸਬੀਰ ਕੌਰ, ਡਾ. ਮਲਕਿੰਦਰ ਕੌਰ, ਡਾ. ਐਸ.ਐਸ.ਰੇਖੀ, ਆਰਟਿਸਟ ਹਰਜੀਤ ਸਿੰਘ, ਹਰਦੀਪ ਕੌਰ ਆਦਿ ਵੀ ਹਾਜ਼ਰ ਸਨ।

Check Also

”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ

ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …