21.6 C
Toronto
Friday, July 10, 2026
spot_img
Homeਪੰਜਾਬਹਾਈ ਕਮਾਂਡ ਨੇ ਲੋਕ ਸਭਾ ਸੀਟਾਂ 'ਤੇ ਤਿਆਰੀਆਂ ਲਈ ਕਿਹਾ : ਵੜਿੰਗ

ਹਾਈ ਕਮਾਂਡ ਨੇ ਲੋਕ ਸਭਾ ਸੀਟਾਂ ‘ਤੇ ਤਿਆਰੀਆਂ ਲਈ ਕਿਹਾ : ਵੜਿੰਗ

ਕਿਸੇ ਹੋਰ ਪਾਰਟੀ ਨਾਲ ਮਿਲ ਕੇ ਚੋਣਾਂ ਲੜਨ ਬਾਰੇ ਕੋਈ ਸੰਕੇਤ ਨਾ ਮਿਲਣ ਦਾ ਦਾਅਵਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਪਾਰਟੀ ਹਾਈ ਕਮਾਂਡ ਨੇ ਉਨ੍ਹਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣਾਂ ਦੀ ਤਿਆਰੀ ਕਰਨ ਲਈ ਕਿਹਾ ਹੈ।
ਵੜਿੰਗ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਹਾਈ ਕਮਾਂਡ ਨੇ ਅਜੇ ਤੱਕ ਅਜਿਹਾ ਕੋਈ ਸੰਕੇਤ ਨਹੀਂ ਦਿੱਤਾ ਕਿ 2024 ਦੀਆਂ ਲੋਕ ਸਭਾ ਚੋਣਾਂ ਕਿਸੇ ਦੂਜੇ ਪਾਰਟੀ ਨਾਲ ਮਿਲ ਕੇ ਲੜਨੀਆਂ ਹਨ।
ਪੰਜਾਬ ਵਿਚ ਅਗਾਮੀ ਲੋਕ ਸਭਾ ਚੋਣਾਂ ਆਮ ਆਦਮੀ ਪਾਰਟੀ (ਆਪ) ਨਾਲ ਮਿਲ ਕੇ ਲੜਨ ਬਾਰੇ ਸਵਾਲ ਦੇ ਜਵਾਬ ਵਿੱਚ ਵੜਿੰਗ ਨੇ ਕਿਹਾ, ”ਅਜੇ ਤੱਕ ਪਾਰਟੀ ਹਾਈ ਕਮਾਂਡ ਨੇ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣਾਂ ਦੀਆਂ ਤਿਆਰੀਆਂ ਕਰਨ ਦਾ ਸੁਨੇਹਾ ਦਿੱਤਾ ਹੈ।” ਪਾਰਟੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਜਾਤੀ ਸਮੀਕਰਨ ਤੇ ਸਾਰੀਆਂ ਜਾਤਾਂ ਨੂੰ ਨੁਮਾਇੰਦਗੀ ‘ਤੇ ਗੌਰ ਕਰਦੇ ਹੋਏ ਉਨ੍ਹਾਂ ਲੋਕਾਂ ਬਾਰੇ ਜਾਣਕਾਰੀ ਮੰਗੀ ਹੈ ਜੋ ਚੋਣ ਲੜ ਸਕਦੇ ਹਨ। ਉਨ੍ਹਾਂ ਕਿਹਾ, ”ਮੈਂ ਕਹਿਣਾ ਚਾਹੁੰਦਾ ਹਾਂ ਕਿ ਹਾਈ ਕਮਾਂਡ ਜਿਸ ਦਾ ਮਤਲਬ (ਕਾਂਗਰਸ ਪ੍ਰਧਾਨ) ਹੈ, ਵੱਲੋਂ ਕੋਈ ਸੁਨੇਹਾ ਆਉਂਦਾ ਹੈ ਤਾਂ ਉਹ ਸੂਬਾਈ ਪ੍ਰਧਾਨ ਹੋਣ ਦੇ ਨਾਤੇ ਮੇਰੇ ਕੋਲ ਆਏਗਾ।
ਅਜਿਹਾ ਕੋਈ ਸੁਨੇਹਾ ਕਿ ਤੁਸੀਂ ਮਿਲ ਕੇ ਚੋਣਾਂ ਲੜੋ ਜਾਂ ਕੋਈ ਗੱਠਜੋੜ ਕਰੋ, ਅਜੇ ਤੱਕ ਨਹੀਂ ਆਇਆ।” ਵੜਿੰਗ ਦਾ ਇਹ ਬਿਆਨ ਇਸ ਲਈ ਵੀ ਅਹਿਮ ਹੈ ਕਿ ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਵਿੱਚ ਸ਼ਾਮਲ ਪਾਰਟੀਆਂ ਵੱਖ ਵੱਖ ਰਾਜਾਂ ਵਿੱਚ ਸੀਟਾਂ ਦੀ ਵੰਡ ਲਈ ਦਬਾਅ ਬਣਾ ਰਹੀਆਂ ਹਨ ਤਾਂ ਕਿ ਉਮੀਦਵਾਰਾਂ ਕੋਲ ਪ੍ਰਚਾਰ ਤੇ ਹਾਲਾਤ ਦੀ ਸਮੀਖਿਆ ਲਈ ਢੁੱਕਵਾਂ ਸਮਾਂ ਹੋਵੇ।
ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗੀ।

 

RELATED ARTICLES
POPULAR POSTS