ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਾ 103ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਹਿਲਾਂ ਜੋੜਾ ਘਰ ਵਿਖੇ ਜੋੜੇ ਸਾਫ਼ ਕਰਨ ਦੀ ਸੇਵਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੋਂ ਇਲਾਵਾ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਵੀ ਜੋੜਿਆ ਦੀ ਸੇਵਾ ਕੀਤੀ।
ਜੋੜਾ ਘਰ ਵਿਚ ਸੇਵਾ ਕਰਨ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਗਰ ਹਾਲ ਵਿਚ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਨਿਭਾਈ। ਧਿਆਨ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ 1920 ਵਿਚ ਹੋਈ ਸੀ ਅਤੇ ਇਸ ਦੇ ਪਹਿਲੇ ਪ੍ਰਧਾਨ ਸਰਮੁਖ ਸਿੰਘ ਬਣੇ ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ ਮੁੱਖ ਪਹਿਚਾਣ ਮਾਸਟਰ ਤਾਰਾ ਸਿੰਘ ਦੀ ਪ੍ਰਧਾਨਗੀ ਸਮੇਂ ਮਿਲੀ ਅਤੇ ਪਾਰਟੀ ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਨ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …