0.1 C
Toronto
Wednesday, December 10, 2025
spot_img
Homeਪੰਜਾਬਕਾਂਗਰਸ ਨੂੰ ਨੁਕਸਾਨ ਪਹੁੰਚਾਉਣ ਦੇ ਰੌਂਅ ਵਿਚ 'ਆਪ' : ਬਾਜਵਾ

ਕਾਂਗਰਸ ਨੂੰ ਨੁਕਸਾਨ ਪਹੁੰਚਾਉਣ ਦੇ ਰੌਂਅ ਵਿਚ ‘ਆਪ’ : ਬਾਜਵਾ

ਆਮ ਆਦਮੀ ਪਾਰਟੀ ਨੂੰ ਦੱਸਿਆ ਭਾਜਪਾ ਦੀ ‘ਬੀ’ ਟੀਮ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਭਾਜਪਾ ਦੇ ਇਸ਼ਾਰੇ ‘ਤੇ ਕਾਂਗਰਸ ਨੂੰ ਨੁਕਸਾਨ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਸਣੇ ਕੁਝ ਹੋਰਨਾਂ ਸੂਬਿਆਂ ਵਿੱਚ ‘ਆਪ’ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪਾਰਟੀ ਦੀਆਂ ਵੋਟਾਂ ਦੀ ਗਿਣਤੀ ਨੋਟਾ ਤੋਂ ਵੀ ਘੱਟ ਰਹੀ ਹੈ। ਬਾਜਵਾ ਨੇ ਕਿਹਾ ਕਿ ‘ਆਪ’ ਭਾਜਪਾ ਦੀ ‘ਬੀ’ ਟੀਮ ਹੈ। ‘ਆਪ’ ਦਾ ਕੰਮ ਕਰਨ ਦਾ ਤਰੀਕਾ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਰਗਾ ਹੈ। ਭਾਜਪਾ ਕੋਲ ਵਿਰੋਧੀ ਪਾਰਟੀਆਂ ਵਿਰੁੱਧ ਦੁਰਵਰਤੋਂ ਕਰਨ ਲਈ ਕਈ ਏਜੰਸੀਆਂ ਹਨ। ਇਸੇ ਤਰ੍ਹਾਂ ਪੰਜਾਬ ਸਰਕਾਰ ਕੋਲ ਪੰਜਾਬ ਕਾਂਗਰਸ ਨੂੰ ਡਰਾਉਣ ਲਈ ਸਿਰਫ਼ ਇੱਕ ਏਜੰਸੀ ਵਿਜੀਲੈਂਸ ਬਿਊਰੋ ਹੈ।
ਬਾਜਵਾ ਨੇ ਕਿਹਾ ਕਿ ‘ਆਪ’ ਲੀਡਰਸ਼ਿਪ ਨੇ ਹਾਲ ਹੀ ਵਿਚ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਨਵਾਂ ਡਰਾਮਾ ਰਚਿਆ ਸੀ। ਇਹ ਕਾਂਗਰਸ ਦੀਆਂ ਵੋਟਾਂ ਨੂੰ ਨੁਕਸਾਨ ਪਹੁੰਚਾਉਣ ਲਈ ਚੋਣਾਂ ਵਾਲੇ ਸੂਬਿਆਂ ਵਿੱਚ ਹਮਦਰਦੀ ਬਟੋਰਨ ਦੀ ਇੱਕ ਸੋਚੀ ਸਮਝੀ ਸਾਜ਼ਿਸ਼ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਅੱਜ ਪਿੰਡ ਧਨਾਨਸੂ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਤੋਂ ਪਹਿਲਾਂ ਹੀ ਟਰੈਫ਼ਿਕ ਤਬਦੀਲ ਕਰਨ ਦੀ ਯੋਜਨਾ ਬਣਾਈ ਹੋਈ ਸੀ।

 

RELATED ARTICLES
POPULAR POSTS