ਨਜ਼ੀਬ ਜੰਗ ਤੇ ਕੇਜਰੀਵਾਲ ਸਰਕਾਰ ‘ਚ ਸਨ ਬਹੁਤ ਮਤਭੇਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਉੱਪ ਰਾਜਪਾਲ ਨਜ਼ੀਬ ਜੰਗ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਅਸਤੀਫਾ ਦੇਣ ਦਾ ਕੋਈ ਕਾਰਨ ਨਹੀਂ ਦੱਸਿਆ। ਉਨ੍ਹਾਂ ਦਾ ਕਾਰਜਕਾਲ ਮੁੱਕਣ ਵਿੱਚ ਅਜੇ ਡੇਢ ਸਾਲ ਰਹਿੰਦਾ ਸੀ। ਉਹ 9 ਜੁਲਾਈ 2013 ਨੂੰ ਦਿੱਲੀ ਦੇ ਉਪ ਰਾਜਪਾਲ ਬਣੇ ਸਨ। ਜ਼ਿਕਰਯੋਗ ਹੈ ਕਿ ਨਜ਼ੀਬ ਜੰਗ ਤੇ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਚਾਲੇ ਕਾਫੀ ਮੱਤਭੇਦ ਸਨ। ਮੁੱਖ ਮੰਤਰੀ ਕੇਜਰੀਵਾਲ ਉਨ੍ਹਾਂ ‘ਤੇ ਦੋਸ਼ ਲਾਉਂਦੇ ਆ ਰਹੇ ਸਨ ਕਿ ਉਹ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਸਰਕਾਰੀ ਕੰਮਾਂ ਵਿੱਚ ਅੜਿੱਕਾ ਡਾਹ ਰਹੇ ਹਨ।
ਨਜ਼ੀਬ ਜੰਗ ਨੇ ਕੇਜਰੀਵਾਲ ਸਰਕਾਰ ਵੱਲੋਂ ਕੀਤੀਆਂ ਕਈ ਅਹਿਮ ਨਿਯੁਕਤੀਆਂ ਰੱਦ ਕਰ ਦਿੱਤੀਆਂ ਸਨ। ਕੇਜਰੀਵਾਲ ਨੇ ਇਹ ਵੀ ਦੋਸ਼ ਲਾਇਆ ਸੀ ਕਿ ਉਹ ਉੱਪ ਰਾਸ਼ਟਰਪਤੀ ਬਣਨ ਦੇ ਚੱਕਰ ਵਿੱਚ ਕੇਂਦਰ ਸਰਕਾਰ ਦੇ ਹੱਥਾਂ ਵਿੱਚ ਖੇਡ ਰਹੇ ਹਨ। ਜ਼ਿਕਰਯੋਗ ਹੈ ਕਿ ਨਜ਼ੀਬ ਜੰਗ ਦੇ ਅਸਤੀਫ਼ੇ ਨੂੰ ਕਾਂਗਰਸ ਨੇ ਭਾਜਪਾ ਤੇ ਆਮ ਆਦਮੀ ਪਾਰਟੀ ਵਿਚਾਲੇ ਪਰਦੇ ਓਹਲੇ ਹੋਇਆ ਕੋਈ ਸਮਝੌਤਾ ਕਰਾਰ ਦਿੰਦਿਆਂ ਭਾਜਪਾ ਨੂੰ ਤਾੜਨਾ ਕੀਤੀ ਕਿ ਜੇਕਰ ਕਿਸੇ ਸੰਘੀ ਨੂੰ ਉਪ ਰਾਜਪਾਲ ਬਣਾਇਆ ਗਿਆ ਤਾਂ ਅਸੀਂ ਉਸ ਦਾ ਡਟਵਾਂ ਵਿਰੋਧ ਕਰਾਂਗੇ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …