5.8 C
Toronto
Wednesday, May 13, 2026
spot_img
HomeਕੈਨੇਡਾFrontਪੰਜਾਬ ਪੁਲਿਸ ਦਾ ਸਾਬਕਾ ਕਾਂਸਟੇਬਲ ਜਗਦੀਪ ਸਿੰਘ 500 ਗ੍ਰਾਮ ਹੈਰੋਇਨ ...

ਪੰਜਾਬ ਪੁਲਿਸ ਦਾ ਸਾਬਕਾ ਕਾਂਸਟੇਬਲ ਜਗਦੀਪ ਸਿੰਘ 500 ਗ੍ਰਾਮ ਹੈਰੋਇਨ ਸਣੇ ਕਾਬੂ

ਪੰਜਾਬ ਪੁਲਿਸ ਦਾ ਸਾਬਕਾ ਕਾਂਸਟੇਬਲ ਜਗਦੀਪ ਸਿੰਘ 500 ਗ੍ਰਾਮ ਹੈਰੋਇਨ ਸਣੇ ਕਾਬੂ

ਚੰਡੀਗੜ੍ਹ / ਬਿਊਰੋ ਨੀਊਜ਼

ਬੀਰ ਖਾਲਸਾ ਗਰੁੱਪ ਦੇ ਇੱਕ ਮੈਂਬਰ ਜੋ ਕਿ ਪਿੰਡ ਜਠੌਲ ਜ਼ਿਲ੍ਹਾ ਤਰਨਤਾਰਨ ਦਾ ਵਸਨੀਕ ਸੀ ਅਤੇ ਪੁਲਿਸ ਵਿੱਚ ਹੌਲਦਾਰ ਦੇ ਅਹੁਦੇ ‘ਤੇ ਤਾਇਨਾਤ ਸੀ ਅਤੇ ਅੰਮ੍ਰਿਤਸਰ ਵਿੱਚ ਰਹਿ ਰਿਹਾ ਸੀ, ਉਸਨੂੰ ਸਪੈਸ਼ਲ ਸੈੱਲ ਅੰਮ੍ਰਿਤਸਰ ਨੇ ਅੱਜ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਸਰਹੱਦ ਪਾਰ ਤੋਂ ਆਈ 500 ਗ੍ਰਾਮ ਹੈਰੋਇਨ ਦੀ ਡਲਿਵਰੀ ਸਬੰਧੀ ਸੂਚਨਾ ਮਿਲੀ ਸੀ ਜਿਸ ਦੇ ਬਾਅਦ ਪੁਲਿਸ ਨੇ ਤਰਨਤਾਰਨ ਵਿਚ ਗੁਪਤ ਆਪ੍ਰੇਸ਼ਨ ਸ਼ੁਰੂ ਕਰਵਾਇਆ। ਦੀਪ ਸਿੰਘ ਇਸ ਦੌਰਾਨ ਉਥੇ ਆਪਣੀ ਬਲੈਰੋ ਕਾਰ ਵਿਚ ਪਹੁੰਚਿਆ। ਜਦੋਂ ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਦੀਪ ਦੇ ਦੋ ਸਾਥੀ ਵੀ ਨਾਲ ਸਨ ਜਿਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਦੱਸ ਦੇਈਏ ਕਿ ਜਗਦੀਪ ਸਿੰਘ ਅਮਰੀਕਾ ਗੋਟ ਟੇਲੈਂਟ ਵਿਚ ਵੀ ਹਿੱਸਾ ਲੈ ਚੁੱਕਾ ਸੀ ਤੇ ਕੁਝ ਸਮੇਂ ਬਾਅਦ ਉਸ ਨੇ ਦੁਬਾਰਾ ਤੋਂ ਅਮਰੀਕਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

RELATED ARTICLES
POPULAR POSTS