Breaking News
Home / ਕੈਨੇਡਾ / Front / ਪੰਜਾਬ ’ਚ ਮਹਿੰਗੀ ਹੋ ਸਕਦੀ ਹੈ ਬਿਜਲੀ,, 11 ਫੀਸਦੀ ਦਰਾਂ ਵਧਾਉਣ ਦੀ ਤਿਆਰੀ ’ਚ ਪਾਵਰਕਾਮ

ਪੰਜਾਬ ’ਚ ਮਹਿੰਗੀ ਹੋ ਸਕਦੀ ਹੈ ਬਿਜਲੀ,, 11 ਫੀਸਦੀ ਦਰਾਂ ਵਧਾਉਣ ਦੀ ਤਿਆਰੀ ’ਚ ਪਾਵਰਕਾਮ

ਪੰਜਾਬ ’ਚ ਮਹਿੰਗੀ ਹੋ ਸਕਦੀ ਹੈ ਬਿਜਲੀ!

11 ਫੀਸਦੀ ਦਰਾਂ ਵਧਾਉਣ ਦੀ ਤਿਆਰੀ ’ਚ ਪਾਵਰਕਾਮ

ਚੰਡੀਗੜ੍ਹ/ਬਿਊਰੋ ਨਿਊਜ਼

 

ਪੰਜਾਬ ਵਿਚ ਬਿਜਲੀ ਉਪਭੋਗਤਾਵਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ ਅਤੇ ਪੰਜਾਬ ਵਿਚ ਬਿਜਲੀ ਦੀਆਂ ਦਰਾਂ 11 ਫੀਸਦੀ ਤੱਕ ਵਧਾਉਣ ਦੀ ਤਿਆਰੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਾਵਰਕਾਮ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਭੇਜੀ ਆਪਣੀ ਸਾਲਾਨਾ ਰੈਵੇਨਿਊ ਰਿਕੁਆਇਰਮੈਂਟ ਰਿਪੋਰਟ (ਏ.ਆਰ.ਆਰ.) ਵਿੱਚ ਇਸ ਸਬੰਧੀ ਤਜਵੀਜ਼ ਰੱਖੀ ਹੈ। ਕਮਿਸ਼ਨ ਵੱਲੋਂ ਇਸ ਨੂੰ ਜਲਦ ਹੀ ਹਰੀ ਝੰਡੀ ਵੀ ਦਿੱਤੀ ਜਾ ਸਕਦੀ ਹੈ। ਹਾਲਾਂਕਿ ਪਾਵਰਕਾਮ ਦੇ ਅਧਿਕਾਰੀ ਕਹਿ ਰਹੇ ਹਨ ਕਿ 2010 ਵਿਚ ਪਾਵਰਕਾਮ ਦੇ ਗਠਨ ਤੋਂ ਬਾਅਦ ਬੀਤੇ 15 ਸਾਲਾਂ ਵਿਚ ਬਿਜਲੀ ਦੀਆਂ ਦਰਾਂ ਵਿਚ ਕੀਤਾ ਜਾਣ ਵਾਲਾ ਇਹ ਸਭ ਤੋਂ ਘੱਟ ਵਾਧਾ ਹੋਵੇਗਾ। ਨਾਲ ਹੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਰੇਲੂ ਉਪਭੋਗਤਾਵਾਂ ਨੂੰ ਪਹਿਲਾਂ ਹੀ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ ਤੇ ਖੇਤੀਬਾੜੀ ਸੈਕਟਰ ਨੂੰ ਵੀ ਮੁਫਤ ਮਿਲ ਰਹੀ ਹੈ। ਅਜਿਹੇ ਵਿਚ ਬਿਜਲੀ ਦਰਾਂ ਦਾ ਜ਼ਿਆਦਾ ਅਸਰ ਕਾਰੋਬਾਰੀਆਂ ਤੇ ਉਦਯੋਗਪਤੀਆਂ ’ਤੇ ਹੀ ਪਵੇਗਾ।

ਰਿਪੋਰਟ ਮੁਤਾਬਕ ਵਿੱਤੀ ਸਾਲ 2024-25 ਦੇ ਅਖੀਰ ਤੱਕ ਪਾਵਰਕਾਮ ਦਾ ਕੁੱਲ ਮਾਲੀਆ ਘਾਟਾ 5400 ਕਰੋੜ ਰੁਪਏ ਹੋਵੇਗਾ। ਇਸ ਘਾਟੇ ਦਾ ਮੁੱਖ ਕਾਰਨ ਸਾਲ 2021 ਵਿਚ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਬਿਜਲੀ ਦਰਾਂ ਵਿਚ ਇਕ ਫੀਸਦੀ ਦੀ ਕਟੌਤੀ ਕਰਨਾ ਤੇ ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਾਲ 2022 ਵਿਚ ਬਿਜਲੀ ਦੀਆਂ ਦਰਾਂ ਵਿਚ ਕੋਈ ਵਾਧਾ ਨਾ ਕੀਤਾ ਜਾਣਾ ਹੈ। ਜਿਸ ਨਾਲ ਵਿੱਤੀ ਸਾਲ 2022-23 ਵਿਚ ਪਾਵਰਕਾਮ ਨੂੰ ਕਰੀਬ 6300 ਕਰੋੜ ਰੁਪਏ ਦਾ ਮਾਲੀਆ ਘਾਟਾ ਪਿਆ ਹੈ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …