ਸ਼ੋ੍ਰਮਣੀ ਕਮੇਟੀ ਨੇ 20 ਦਸੰਬਰ ਦੇ ਦਿੱਲੀ ਰੋਸ ਮਾਰਚ ਨੂੰ ਕੀਤਾ ਮੁਲਤਵੀ
ਹਰਮੀਤ ਸਿੰਘ ਕਾਲਕਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ ਤੋਂ ਬਾਅਦ ਲਿਆ ਫੈਸਲਾ
ਅੰਮਿ੍ਰਤਸਰ/ਬਿਊਰੋ ਨਿਊਜ਼ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤਕ 20 ਦਸੰਬਰ ਨੂੰ ਕੱਢਿਆ ਜਾਣ ਵਾਲੇ ਰੋਸ ਮਾਰਚ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖੀ ਚਿੱਠੀ ਤੋਂ ਬਾਅਦ ਮੁਲਤਵੀ ਕੀਤਾ ਗਿਆ ਹੈ। ਕਿਉਂਕਿ ਕਾਲਕਾ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਦੇ ਨਾਲ ਸੰਵਾਦ ਕਰਕੇ ਹੀ ਮਸਲੇ ਨੂੰ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਣਾਈ ਪੰਜ ਮੈਂਬਰੀ ਕਮੇਟੀ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੇ ਪ੍ਰੋਗਰਾਮ ਨੂੰ ਉਲੀਕੇਗੀ। ਇਸ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ ਨੂੰ ਰੱਖਿਆ ਗਿਆ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ।