Breaking News
Home / ਕੈਨੇਡਾ / Front / ਸੁਖਦੇਵ ਸਿੰਘ ਢੀਂਡਸਾ ਨਾਲ ਐਡਵੋਕੇਟ ਧਾਮੀ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ ਬੰਦ ਕਰਮਾ ਮੀਟਿੰਗ

ਸੁਖਦੇਵ ਸਿੰਘ ਢੀਂਡਸਾ ਨਾਲ ਐਡਵੋਕੇਟ ਧਾਮੀ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ ਬੰਦ ਕਰਮਾ ਮੀਟਿੰਗ

ਸੁਖਦੇਵ ਸਿੰਘ ਢੀਂਡਸਾ ਨਾਲ ਐਡਵੋਕੇਟ ਧਾਮੀ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ ਬੰਦ ਕਰਮਾ ਮੀਟਿੰਗ

ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਦੀ ਅੰਤਿਮ ਅਰਦਾਸ ਮੌਕੇ ਇਕੱਠੇ ਹੋਏ ਸਨ ਇਹ ਆਗੂ

ਲੁਧਿਆਣਾ/ਬਿਊਰੋ ਨਿਊਜ਼ :

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼ੋ੍ਰਮਣੀ ਅਕਾਲੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਲੁਧਿਆਣਾ ਵਿਖੇ ਬੰਦ ਕਮਰਾ ਮੀਟਿੰਗ ਕੀਤੀ। ਇਹ ਬੰਦ ਕਮਰਾ ਮੀਟਿੰਗ ਲਗਭਗ 15 ਮਿੰਟ ਤੱਕ ਚੱਲੀ। ਇਸ ਮੀਟਿੰਗ ਦੌਰਾਨ ਕਿਹੜੇ ਮੁੱਦਿਆਂ ’ਤੇ ਗੱਲਬਾਤ ਹੋਈ ਇਸ ਸਬੰਧੀ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ। ਇਸ ਮੀਟਿੰਗ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ ਵੀ ਮੌਜੂਦ ਸਨ। ਧਿਆਨ ਰਹੇ ਕਿ ਲੁਧਿਆਣਾ ਦੇ ਰਾਏਕੋਟ ਤੋਂ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਦੀ ਅੰਤਿਮ ਅਰਦਾਸ ਮੌਕੇ ਇਹ ਆਗੂ ਇਥੇ ਇਕੱਠੇ ਹੋਏ ਸਨ। ਮੀਟਿੰਗ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਸੰਗਤ ਕੋਲੋਂ ਮੁਆਫ਼ੀ ਮੰਗਦੇ ਹਨ ਤਾਂ ਇਹ ਚੰਗੀ ਗੱਲ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਅਕਾਲੀ ਦਲ ਨਾਲ ਏਕਤਾ ਦਾ ਸਵਾਲ ਹੈ ਉਹ ਇਸ ਸਬੰਧੀ ਫ਼ਿਲਹਾਲ ਕੁੱਝ ਨਹੀਂ ਕਹਿ ਸਕਦੇ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਨਾਲ ਏਕਤਾ ਦਾ ਵਿਚਾਰ ਕਰਨਾ ਵੀ ਪਿਆ ਤਾਂ ਉਸ ਤੋਂ ਪਹਿਲਾਂ ਉਹ ਆਪਣੇ ਪਾਰਟੀ ਆਗੂਆਂ ਨਾਲ ਗੱਲਬਾਤ ਕਰਨਗੇ।

Check Also

ਹਰਿਆਣਾ ਦੇ ਸਾਬਕਾ ਸੀਐਮ ਚੌਧਰੀ ਬੰਸੀ ਲਾਲ ਦੀ ਨੂੰਹ ਕਿਰਨ ਚੌਧਰੀ ਭਾਜਪਾ ’ਚ ਸ਼ਾਮਲ

ਵਿਧਾਨ ਸਭਾ ਹਲਕਾ ਤੋਸ਼ਾਮ ਤੋਂ ਕਾਂਗਰਸੀ ਵਿਧਾਇਕਾ ਹੈ ਕਿਰਨ ਚੌਧਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਦੇ …