22.1 C
Toronto
Saturday, September 13, 2025
spot_img
HomeਕੈਨੇਡਾFrontਬਠਿੰਡਾ ’ਚ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ...

ਬਠਿੰਡਾ ’ਚ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਜਿੱਤਣ ਦਾ ਕੀਤਾ ਦਾਅਵਾ

ਬਠਿੰਡਾ ’ਚ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਜਿੱਤਣ ਦਾ ਕੀਤਾ ਦਾਅਵਾ

ਮੁੱਖ ਮੰਤਰੀ ਭਗਵੰਤ ਮਾਨ ਤੀਰਥ ਯਾਤਰਾ ਲਈ ਰੇਲ ਗੱਡੀਆਂ ਨਾ ਦੇਣ ਦਾ ਕੇਂਦਰ ’ਤੇ ਲਗਾਇਆ ਆਰੋਪ

ਬਠਿੰਡਾ/ਬਿਊਰੋ ਨਿਊਜ਼ :

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਾਦਲਾਂ ਦੇ ਗੜ੍ਹ ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ ਰੈਲੀ’ ਰਾਹੀਂ ਆਗਾਮੀ ਲੋਕ ਸਭਾ ਚੋਣਾਂ ਲਈ ਵਿਰੋਧੀ ਪਾਰਟੀਆਂ ਨੂੰ ਲਲਕਾਰਿਆ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਕੇਂਦਰ ਸਰਕਾਰ ’ਤੇ ਤਿੱਖੀਆਂ ਟਕੋਰਾਂ ਵੀ ਕੀਤੀਆਂ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਬਠਿੰਡਾ ’ਚ ਨਵੇਂ ਬੱਸ ਅੱਡੇ ਦੀ ਉਸਾਰੀ, ਸਿਵਲ ਹਸਪਤਾਲ, ਆਡੀਟੋਰੀਅਮ, ਰਿੰਗ ਰੋਡ, ਵਾਟਰ ਟਰੀਟਮੈਂਟ ਪਲਾਂਟ ਆਦਿ ਲਈ 1125 ਕਰੋੜ ਰੁਪਏ ਦਾ ਪੈਕੇਜ ਦੇਣ ਦਾ ਅਹਿਮ ਐਲਾਨ ਵੀ ਕੀਤਾ। ਮੌੜ ਮੰਡੀ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ’ਤੇ ਪੰਜਾਬ ਦੇ ਰੂਰਲ ਡਿਵੈਲਪਮੈਂਟ ਫੰਡ, ਨੈਸ਼ਨਲ ਹੈਲਥ ਮਿਸ਼ਨ, ਸੜਕ ਨਿਰਮਾਣ ਦੇ ਫੰਡ ਅਤੇ ਹੋਰ ਕਈ ਤਰ੍ਹਾਂ ਦੇ ਫੰਡ ਰੋਕੇ ਜਾਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਨੂੰ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਸਰਕਾਰ ਬਰਦਾਸ਼ਤ ਨਹੀਂ ਹੋ ਰਹੀ ਅਤੇ ਹੁਣ ਉਸ ਨੇ ਸੀ.ਐਮ. ਤੀਰਥ ਯਾਤਰਾ ’ਚ ਵੀ ਅੜਚਨ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਵਿੱਚ ‘ਆਪ’ ਪੰਜਾਬ ਦੀਆਂ 13 ਦੀਆਂ 13 ਅਤੇ ਚੰਡੀਗੜ੍ਹ ਸੀਟ ਵੀ ਬੜੀ ਸ਼ਾਨ ਨਾਲ ਜਿੱਤੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਲਈ ਰੇਲਗੱਡੀਆਂ ਨਾ ਦਿੱਤੇ ਜਾਣ ’ਤੇ ਕੇਂਦਰ ਨੂੰ ਘੇਰਦਿਆਂ ਕਿਹਾ ਕਿ ਚੋਣਾਂ ’ਚ ਥਾਂ-ਥਾਂ ਲੋਕਾਂ ਨੂੰ ‘ਡਬਲ ਇੰਜਣ’ ਦੀ ਸਰਕਾਰ ਬਣਾਉਣ ਦੀਆਂ ਅਪੀਲਾਂ ਕਰਨ ਵਾਲਿਆਂ ਕੋਲ ਰੇਲਗੱਡੀਆਂ ਲਈ ਇੰਜਣ ਨਹੀਂ, ਸਰਕਾਰਾਂ ਲਈ ਇੰਜਣ ਕਿੱਥੋਂ ਦੇ ਦੇਣਗੇ? ਉਨ੍ਹਾਂ ਅੱਗੇ ਕਿਹਾ ਕਿ ‘ਅਸੀਂ ਹੱਕ ਮੰਗਾਂਗੇ ਪਰ ਕੇਂਦਰ ਸਰਕਾਰ ਅੱਗੇ ਹੱਥ ਨਹੀਂ ਅੱਡਾਂਗੇ।

RELATED ARTICLES
POPULAR POSTS