Breaking News
Home / ਕੈਨੇਡਾ / Front / ਪੰਜਾਬ ਸਰਕਾਰ ਦੀ ਸੇਵਾ ਵਿਚ ਲੱਗੀ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼

ਪੰਜਾਬ ਸਰਕਾਰ ਦੀ ਸੇਵਾ ਵਿਚ ਲੱਗੀ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼

ਪੰਜਾਬ ਸਰਕਾਰ ਦੀ ਸੇਵਾ ਵਿਚ ਲੱਗੀ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼

ਆਮ ਜਨਤਾ ਅੱਡਿਆਂ ’ਤੇ ਖੜ੍ਹੀ ਸਰਕਾਰੀ ਬੱਸਾਂ ਦੀ ਕਰਦੀ ਰਹੀ ਉਡੀਕ

ਬਠਿੰਡਾ/ਬਿਊਰੋ ਨਿਊਜ਼ :

ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦੇ ਮੌੜ ਮੰਡੀ ਵਿਚ ‘ਵਿਕਾਸ ਕ੍ਰਾਂਤੀ ਰੈਲੀ’ ਕੀਤੀ ਗਈ। ਇਸ ਰੈਲੀ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਿੱਸਾ ਲਿਆ। ‘ਵਿਕਾਸ ਕ੍ਰਾਂਤੀ ਰੈਲੀ’ ’ਚ ਲੋਕਾਂ ਨੂੰ ਲੈ ਕੇ ਜਾਣ ਲਈ ਸਰਕਾਰੀ ਬੱਸਾਂ ਦਾ ਇਸਤੇਮਾਲ ਕੀਤਾ। ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਰੈਲੀ ਲਈ ਲਗਾਉਣ ਕਾਰਨ ਆਮ ਲੋਕ ਬੱਸ ਅੱਡਿਆਂ ’ਤੇ ਖੱਜਲ ਖੁਆਰ ਹੁੰਦੇ ਰਹੇ ਕਿਉਂਕਿ ਸਰਕਾਰੀ ਬੱਸਾਂ ਤਾਂ ਰੈਲੀ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਲਿਜਾਣ ਲਈ ਲੱਗੀਆਂ ਹੋਈਆਂ ਸਨ ਜਦਕਿ ਆਮ ਜਨਤਾ ਅੱਡਿਆਂ ’ਤੇ ਖੜ੍ਹੀ ਸਰਕਾਰੀ ਬੱਸਾਂ ਦੀ ਉਡੀਕ ਕਰਦੀ ਰਹੀ। ਜੇਕਰ ਕੋਈ ਘੰਟਿਆਂਬੱਧੀ ਕੋਈ ਸਰਕਾਰੀ ਬੱਸ ਆਉਂਦੀ ਵੀ ਸੀ ਤਾਂ ਉਸ ਵਿਚ ਪੈਰ ਰੱਖਣ ਨੂੰ ਥਾਂ ਨਹੀਂ ਸੀ ਮਿਲਦੀ। ਇਸ ਰੈਲੀ ਦਾ ਸਭ ਤੋਂ ਜ਼ਿਆਦਾ ਨੁਕਸਾਨ ਫਰੀ ਦਾ ਸਫਰ ਕਰਨ ਵਾਲੀਆਂ ਬੀਬੀਆਂ ਨੂੰ ਉਠਾਉਣਾ ਪਿਆ ਕਿਉਂਕਿ ਉਨ੍ਹਾਂ ਨੂੰ ਪੈਸੇ ਦੇ ਕੇ ਪ੍ਰਾਈਵੇਟ ਬੱਸਾਂ ਵਿਚ ਸਫ਼ਰ ਕਰਨਾ ਪਿਆ। ਮਾਮਲਾ ਰੈਲੀ ਲਈ ਸਰਕਾਰੀ ਬੱਸਾਂ ਲਿਜਾਣ ਤੱਕ ਹੀ ਸੀਮਤ ਨਹੀਂ ਰਿਹਾ ਬਲਕਿ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਵੀ ਸਰਕਾਰ ਦੀ ਸੇਵਾ ਵਿਚ ਲੱਗੀਆਂ ਹੋਈਆਂ ਸਨ। ਇਸ ਸੰਬੰਧੀ ਜਦੋਂ ਕੁਝ ਪ੍ਰਾਈਵੇਟ ਸਕੂਲਾਂ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਆਪਣਾ ਨਾਂਅ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ ਕਿ ਉਨ੍ਹਾਂ ਨੂੰ ਆਰ.ਟੀ.ਓ. ਦਫ਼ਤਰ ਤੋਂ ਰੈਲੀ ਵਿਚ ਬੱਸਾਂ ਭੇਜਣ ਦਾ ਹੁਕਮ ਦਿੱਤਾ ਗਿਆ ਸੀ।

Check Also

ਚੋਣ ਪ੍ਰਚਾਰ ਦੇ ਆਖਰੀ ਦਿਨ ਰਾਹੁਲ ਗਾਂਧੀ, ਕੇਜਰੀਵਾਲ, ਨੱਢਾ ਅਤੇ ਯੋਗੀ ਨੇ ਪਾਰਟੀ ਉਮੀਦਵਾਰਾਂ ਲਈ ਮੰਗੀਆਂ ਵੋਟਾਂ

ਕਾਂਗਰਸ, ‘ਆਪ’, ਅਕਾਲੀ ਦਲ ਅਤੇ ਭਾਜਪਾ ਨੇ ਜਿੱਤ ਲਾਇਆ ਅੱਡੀ ਚੋਟੀ ਦਾ ਜੋਰ ਚੰਡੀਗੜ੍ਹ/ਬਿਊਰੋ ਨਿਊਜ਼ …