Breaking News
Home / ਕੈਨੇਡਾ / Front / ਤਿੰਨ ਇਕ ਰੋਜ਼ਾ ਕ੍ਰਿਕਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਭਾਰਤ ਨੇ ਜਿੱਤਿਆ

ਤਿੰਨ ਇਕ ਰੋਜ਼ਾ ਕ੍ਰਿਕਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਭਾਰਤ ਨੇ ਜਿੱਤਿਆ

ਤਿੰਨ ਇਕ ਰੋਜ਼ਾ ਕ੍ਰਿਕਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਭਾਰਤ ਨੇ ਜਿੱਤਿਆ

ਅਰਸ਼ਦੀਪ ਨੇ ਦੱਖਣੀ ਅਫਰੀਕਾ ਦੇ ਪੰਜ ਖਿਡਾਰੀਆਂ ਨੂੰ ਕੀਤਾ ਆਊਟ

ਜੋਹਨਸਬਰਗ/ਬਿਊਰੋ ਨਿਊਜ਼ :

ਦੱਖਣੀ  ਅਫ਼ਰੀਕਾ ਅਤੇ ਭਾਰਤ ਵਿਚਾਲੇ ਤਿੰਨ ਇਕ ਰੋਜ਼ਾ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਜੋਹਨਸਬਗ ਦੇ ਨਿਊ ਵਾਂਡਰਸ ਸਟੇਡੀਅਮ ’ਚ ਖੇਡਿਆ ਗਿਆ। ਪਹਿਲੇ ਮੈਚ ਵਿਚ ਭਾਰਤ ਨੇ ਦੱਖਣੀ ਅਫਰੀਕਾ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਦੱਖਣੀ ਅਫ਼ਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਦੀ ਟੀਮ 27. 3 ਓਵਰਾਂ ’ਚ 116 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤੀ ਗੇਂਦਬਾਜ਼ ਅਰਸ਼ਦੀਪ ਸਿੰਘ ਨੇ 5 ਅਤੇ ਅਵੇਸ਼ ਖਾਨ ਨੇ 4 ਵਿਕਟਾਂ ਹਾਸਲ ਕੀਤੀਆਂ ਜਦਕਿ ਕੁਲਦੀਪ ਯਾਦਵ ਨੇ ਦੱਖਣੀ ਅਫ਼ਰੀਕਾ ਦੇ 1 ਖਿਡਾਰੀ ਨੂੰ ਆਊਟ ਕੀਤਾ। ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤੀ ਟੀਮ ਨੇ 16. 4 ਓਵਰਾਂ ’ਚ ਦੋ  ਵਿਕਟਾਂ ਗੁਆ ਕੇ 117 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਭਾਰਤ ਲਈ ਰਿਤੁਰਾਜ ਗਾਇਕਵਾੜ ਨੇ 5 ਦੌੜਾਂ ਸ੍ਰੇਅਸ਼ ਅਈਅਰ ਨੇ 52, ਸਾਈ ਸੁਦਰਸ਼ਨ ਨੇ 55 ਦੌੜਾਂ ਬਣਾਈਆਂ। ਜਦਕਿ ਤਿਲਕ ਵਰਮਾ ਨੇ 1 ਦੌੜ ਬਣਾਈ। ਤਿੰਨ ਇਕ ਰੋਜ਼ਾ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਭਾਰਤ ਨੇ ਦੱਖਣੀ ਅਫ਼ਰੀਕਾ ’ਤੇ ਲੀਡ ਬਣਾਈ ਲਈ ਹੈ।

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …