1.8 C
Toronto
Thursday, November 27, 2025
spot_img
HomeਕੈਨੇਡਾFrontਭਾਰਤੀ ਸੰਸਦ ’ਚੋਂ ਵਿਰੋਧੀ ਧਿਰਾਂ ਦੇ 78 ਸੰਸਦ ਮੈਂਬਰ ਪੂਰੇ ਇਜਲਾਸ ਲਈ...

ਭਾਰਤੀ ਸੰਸਦ ’ਚੋਂ ਵਿਰੋਧੀ ਧਿਰਾਂ ਦੇ 78 ਸੰਸਦ ਮੈਂਬਰ ਪੂਰੇ ਇਜਲਾਸ ਲਈ ਮੁਅੱਤਲ 

ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਅਮਰ ਸਿੰਘ ਵੀ ਮੁਅੱਤਲ ਹੋਣ ਵਾਲਿਆਂ ’ਚ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ 11ਵਾਂ ਦਿਨ ਸੀ। ਸੰਸਦ ਦੀ ਸੁਰੱਖਿਆ ਦੇ ਮਾਮਲੇ ਵਿਚ ਲੋਕ ਸਭਾ ਤੇ ਰਾਜ ਸਭਾ ਵਿਚ ਲਗਾਤਾਰ ਚੌਥੇ ਦਿਨ ਵੀ ਅੱਜ ਹੰਗਾਮਾ ਹੁੰਦਾ ਰਿਹਾ। ਵਿਰੋਧੀ ਧਿਰਾਂ ਦੇ ਸੰਸਦ ਮੈਂਬਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕੋਲੋਂ ਸੰਸਦ ਦੀ ਸੁਰੱਖਿਆ ’ਚ ਹੋਈ ਲਾਪਰਵਾਹੀ ਦੇ ਮਾਮਲੇ ਵਿਚ ਸਵਾਲ ਪੁੱਛ ਰਹੇ ਹਨ। ਲੋਕ ਸਭਾ ’ਚ ਇਹ ਹੰਗਾਮਾ ਕਰਨ ਵਾਲੇ ਵਿਰੋਧੀ ਧਿਰਾਂ ਦੇ 33 ਸੰਸਦ ਮੈਂਬਰਾਂ ਨੂੰ ਸਪੀਕਰ ਓਮ ਬਿਰਲਾ ਨੇ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਮੁਅੱਤਲ ਹੋਣ ਵਾਲੇ ਸੰਸਦ ਮੈਂਬਰਾਂ ਵਿਚ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਅਮਰ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਅਧੀਰ ਰੰਜਨ ਚੌਧਰੀ ਵੀ ਸ਼ਾਮਲ ਹਨ। ਸਦਨ ਵਿਚ ਅੱਜ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਕਾਰਵਾਈ ਸ਼ੁਰੂ ਹੁੰਦੇ ਹੀ 15 ਮਿੰਟ ਭਾਸ਼ਣ ਦਿੱਤਾ। ਇਸ ਤੋਂ ਬਾਅਦ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਸੰਸਦ ਦੀ ਸੁਰੱਖਿਆ ਦੇ ਮਾਮਲੇ ਵਿਚ ਹੰਗਾਮਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਭਲਕੇ ਮੰਗਲਵਾਰ ਤੱਕ ਮੁਅੱਤਲ ਕਰ ਦਿੱਤੀ ਗਈ।  ਇਸ ਤੋਂ ਬਾਅਦ ਰਾਜ ਸਭਾ ਵਿਚ ਵੀ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕਰ ਦਿੱਤਾ। ਇਸਦੇ ਚੱਲਦਿਆਂ ਰਾਜ ਸਭਾ ਦੇ ਸਭਾਪਤੀ ਜਗਦੀਪ ਧਨਖੜ ਨੇ ਵਿਰੋਧੀ ਧਿਰਾਂ ਦੇ 45 ਰਾਜ ਸਭਾ ਮੈਂਬਰਾਂ ਨੂੰ ਵੀ ਪੂਰੇ ਇਜਲਾਸ ਲਈ ਮੁਅੱਤਲ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਹੁਣ ਤੱਕ ਵਿਰੋਧੀ ਧਿਰਾਂ ਦੇ ਕੁੱਲ 78 ਸੰਸਦ ਮੈਂਬਰ ਪੂਰੇ ਇਜਲਾਸ ਲਈ ਮੁਅੱਤਲ ਕੀਤੇ ਜਾ ਚੁੱਕੇ ਹਨ।
RELATED ARTICLES
POPULAR POSTS