Breaking News
Home / ਕੈਨੇਡਾ / Front / ਕੋਵਿਡ ਦੇ ਨਵੇਂ ਵੇਰੀਐਂਟ JN.1 ਨੇ ਭਾਰਤ ‘ਚ ਦਿੱਤੀ ਦਸਤਕ , ਕੇਂਦਰ ਸਰਕਾਰ ਨੇ ਐਡਵਾਈਜ਼ਰੀ ਕੀਤੀ ਜਾਰੀ

ਕੋਵਿਡ ਦੇ ਨਵੇਂ ਵੇਰੀਐਂਟ JN.1 ਨੇ ਭਾਰਤ ‘ਚ ਦਿੱਤੀ ਦਸਤਕ , ਕੇਂਦਰ ਸਰਕਾਰ ਨੇ ਐਡਵਾਈਜ਼ਰੀ ਕੀਤੀ ਜਾਰੀ

ਕੋਵਿਡ ਦੇ ਨਵੇਂ ਵੇਰੀਐਂਟ JN.1 ਨੇ ਭਾਰਤ ‘ਚ ਦਿੱਤੀ ਦਸਤਕ , ਕੇਂਦਰ ਸਰਕਾਰ ਨੇ ਐਡਵਾਈਜ਼ਰੀ ਕੀਤੀ ਜਾਰੀ

ਚੰਡੀਗੜ੍ਹ / ਬਿਊਰੋ ਨੀਊਜ਼

ਤੁਹਾਨੂੰ ਦਾਸ ਦਈਏ ਕੇ ਭਾਰਤ ਵਿੱਚ ਕੋਵਿਡ-19 ਦੇ ਨਵੇਂ ਰੂਪ JN.1 ਦਾ ਪਹਿਲਾ ਮਾਮਲਾ ਕੇਰਲ ਸੂੱਬੇ ਵਿਚ ਦੇਖਿਆ ਗਿਆ ਹੈ ,, ਜਿਸ ਤੋਂ ਬਾਅਦ ਸੂਬੇ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਇੱਥੇ ਸੋਮਵਾਰ (18 ਦਸੰਬਰ) ਨੂੰ ਹੀ ਕੋਵਿਡ-19 ਦੇ 111 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਫਿਲਹਾਲ ਘਬਰਾਉਣ ਦੀ ਲੋੜ ਨਹੀਂ ਹੈ ਪਰ ਸਾਵਧਾਨੀ ਵਰਤਣੀ ਪਵੇਗੀ।


ਤਾਮਿਲਨਾਡੂ ਅਤੇ ਕਰਨਾਟਕ ਦੇ ਹਸਪਤਾਲਾਂ ਵਿੱਚ ਮੌਕ ਡਰਿੱਲ ਕਰਵਾਈ ਗਈ ਹੈ। ਕਰਨਾਟਕ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਸ ਵਿੱਚ ਬਜ਼ੁਰਗਾਂ ਅਤੇ ਰੋਗਾਂ ਤੋਂ ਪੀੜਤ ਮਰੀਜ਼ਾਂ ਲਈ ਮਾਸਕ ਪਹਿਨਣਾ ਜ਼ਰੂਰੀ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਇਕੱਲੇ ਕੇਰਲ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 1,634 ਹੋ ਗਈ ਹੈ। ਕੇਂਦਰ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਦੇਸ਼ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧੇ ਅਤੇ JN.1 ਦੇ ਪਹਿਲੇ ਕੇਸ ਦੇ ਵਿਚਕਾਰ ਸਥਿਤੀ ਦੀ ਨਿਰੰਤਰ ਨਿਗਰਾਨੀ ਕਰਨ ਲਈ ਕਿਹਾ ਹੈ।  ਸਿਹਤ ਵਿਭਾਗ ਨੂੰ ਹਸਪਤਾਲਾਂ ਵਿੱਚ ਕੋਰੋਨਾ ਸੰਕ੍ਰਮਣ ਦੇ ਲੱਛਣਾਂ ਤੋਂ ਪੀੜਤ ਮਰੀਜ਼ਾਂ ਬਾਰੇ ਤੁਰੰਤ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਕੇਂਦਰੀ ਸਿਹਤ ਸਕੱਤਰ ਸੁਧਾਂਸ਼ ਪੰਤ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਲਿਖੇ ਪੱਤਰ ਵਿੱਚ ਕਿਹਾ, “ਕੇਂਦਰ ਅਤੇ ਰਾਜ ਸਰਕਾਰਾਂ ਵਿਚਕਾਰ ਨਿਰੰਤਰ ਅਤੇ ਸਹਿਯੋਗੀ ਕੰਮ ਦੇ ਕਾਰਨ, ਅਸੀਂ (COVID-19) ਦੇ ਕੇਸਾਂ ਦੀ ਗਿਣਤੀ ਵਿੱਚ ਕਮੀ ਲਿਆਉਣ ਵਿੱਚ ਕਾਮਯਾਬ ਹੋਏ ਹਾਂ।”

Check Also

ਹਰਿਆਣਾ ਸਰਕਾਰ ਫਿਲਹਾਲ ਕਿਸਾਨਾਂ ਨੂੰ ਦਿੱਲੀ ਜਾਣ ਦੀ ਨਹੀਂ ਦੇਵੇਗੀ ਆਗਿਆ

ਪ੍ਰਧਾਨ ਮੰਤਰੀ ਦੇ ਪਾਣੀਪਤ ਦੌਰੇ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …