ਗਿਆਨਵਾਪੀ ਮਾਮਲੇ ‘ਚ ਮੁਸਲਿਮ ਧਿਰ ਨੂੰ ਫਿਰ ਵੱਡਾ ਝਟਕਾ, 1991 ਦੇ ਮੁਕੱਦਮੇ ਦੀ ਸੁਣਵਾਈ ਲਈ ਹਾਈਕੋਰਟ ਨੇ ਦਿੱਤੀ ਮਨਜ਼ੂਰੀ
ਚੰਡੀਗੜ੍ਹ / ਬਿਊਰੋ ਨੀਊਜ਼
ਗਿਆਨਵਾਪੀ ਮਾਮਲੇ ‘ਚ ਮੁਸਲਿਮ ਪੱਖ ਨੂੰ ਇਲਾਹਾਬਾਦ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਇਲਾਹਾਬਾਦ ਹਾਈ ਕੋਰਟ ਨੇ 1991 ਦੇ ਕੇਸ ਦੀ ਸੁਣਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਲਾਹਾਬਾਦ ਹਾਈ ਕੋਰਟ ਨੇ ਪੰਜ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ।
ਇਲਾਹਾਬਾਦ ਹਾਈ ਕੋਰਟ ਨੇ ਵਾਰਾਣਸੀ ਸਥਿਤ ਕਾਸ਼ੀ ਵਿਸ਼ਵਨਾਥ-ਗਿਆਨਵਾਪੀ ਜ਼ਮੀਨ ਮਾਲਕੀ ਵਿਵਾਦ ਮਾਮਲੇ ‘ਚ ਮੰਗਲਵਾਰ ਨੂੰ ਵੱਡਾ ਹੁਕਮ ਦਿੱਤਾ ਹੈ। ਗਿਆਨਵਾਪੀ ਮਾਮਲੇ ‘ਚ ਮੁਸਲਿਮ ਪੱਖ ਨੂੰ ਇਲਾਹਾਬਾਦ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਇਲਾਹਾਬਾਦ ਹਾਈ ਕੋਰਟ ਨੇ 1991 ਦੇ ਕੇਸ ਦੀ ਸੁਣਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਲਾਹਾਬਾਦ ਹਾਈ ਕੋਰਟ ਨੇ ਪੰਜ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ।
ਜੱਜ ਰੋਹਿਤ ਰੰਜਨ ਅਗਰਵਾਲ ਦੀ ਬੈਂਚ ਨੇ ਸੁੰਨੀ ਸੈਂਟਰਲ ਵਕਫ਼ ਬੋਰਡ ਅਤੇ ਅੰਜੁਮਨ ਇੰਤੇਜਾਮੀਆ ਮਸਜਿਦ ਕਮੇਟੀ ਦੀਆਂ ਮਲਕੀਅਤ ਵਿਵਾਦ ਮਾਮਲਿਆਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਮੁਕੱਦਮਾ ਦੇਸ਼ ਦੇ ਦੋ ਵੱਡੇ ਭਾਈਚਾਰਿਆਂ ਨੂੰ ਪ੍ਰਭਾਵਿਤ ਕਰਦਾ ਹੈ। ਹਾਈ ਕੋਰਟ ਨੇ ਕਿਹਾ ਕਿ ਅਸੀਂ ਵਾਰਾਣਸੀ ਜ਼ਿਲ੍ਹਾ ਟ੍ਰਾਇਲ ਕੋਰਟ ਨੂੰ ਛੇ ਮਹੀਨਿਆਂ ਦੇ ਅੰਦਰ ਕੇਸ ਦਾ ਫੈਸਲਾ ਕਰਨ ਦਾ ਨਿਰਦੇਸ਼ ਦਿੰਦੇ ਹਾਂ।