HomeਕੈਨੇਡਾFrontਨਰਿੰਦਰ ਮੋਦੀ ਸਰਕਾਰ ’ਤੇ ਲੋਕਤੰਤਰ ਦਾ ਗਲਾ ਘੁੱਟਣ ਦੇ ਲੱਗਣ ਲੱਗੇ ਆਰੋਪ
ਨਰਿੰਦਰ ਮੋਦੀ ਸਰਕਾਰ ’ਤੇ ਲੋਕਤੰਤਰ ਦਾ ਗਲਾ ਘੁੱਟਣ ਦੇ ਲੱਗਣ ਲੱਗੇ ਆਰੋਪ
ਨਰਿੰਦਰ ਮੋਦੀ ਸਰਕਾਰ ’ਤੇ ਲੋਕਤੰਤਰ ਦਾ ਗਲਾ ਘੁੱਟਣ ਦੇ ਲੱਗਣ ਲੱਗੇ ਆਰੋਪ
ਸੋਨੀਆ ਗਾਂਧੀ ਨੇ ਕੇਂਦਰ ਸਰਕਾਰ ’ਤੇ ਚੁੱਕੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਸੰਸਦ ਦੇ ਚੱਲ ਰਹੇ ਸਰਦ ਰੁੱਤ ਇਜਲਾਸ ਦੌਰਾਨ ਸਦਨ ਵਿਚ ਪਿਛਲੇ ਦਿਨੀਂ ਸੁਰੱਖਿਆ ਸਬੰਧੀ ਵੱਡੀ ਕੁਤਾਹੀ ਹੋਈ ਸੀ। ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ ਲਗਾਤਾਰ ਲੋਕ ਸਭਾ ਅਤੇ ਰਾਜ ਸਭਾ ਵਿਚ ਹੰਗਾਮਾ ਕਰ ਰਹੇ ਹਨ ਅਤੇ ਕੇਂਦਰ ਸਰਕਾਰ ’ਤੇ ਸਵਾਲ ਵੀ ਚੁੱਕ ਰਹੇ ਹਨ। ਇਸ ਨੂੰ ਲੈ ਕੇ ਲੋਕ ਸਭਾ ਅਤੇ ਰਾਜ ਸਭਾ ਵਿਚ ਵਿਰੋਧੀ ਧਿਰਾਂ ਦੇ ਕਈ ਸੰਸਦ ਮੈਂਬਰਾਂ ਨੂੰ ਸਦਨ ਦੇ ਬਾਕੀ ਰਹਿੰਦੇ ਇਜਲਾਸ ਲਈ ਮੁਅੱਤਲ ਕੀਤਾ ਜਾ ਚੁੱਕਾ ਹੈ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਨੇ ਕਿਹਾ ਕਿ ਕੇਂਦਰ ’ਚ ਭਾਜਪਾ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਦੀ ਸਰਕਾਰ ਨੇ ਲੋਕਤੰਤਰ ਦਾ ਗਲਾ ਘੁੱਟ ਦਿੱਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਪਹਿਲਾਂ ਕਦੀ ਵੀ ਜਾਇਜ਼ ਮੰਗਾਂ ਲਈ ਇੰਨੀ ਵੱਡੀ ਗਿਣਤੀ ਵਿਚ ਸੰਸਦ ਮੈਂਬਰਾਂ ਨੂੰ ਸਦਨ ਵਿਚੋਂ ਮੁਅੱਤਲ ਨਹੀਂ ਕੀਤਾ ਗਿਆ। ਸੋਨੀਆ ਗਾਂਧੀ ਅੱਜ ਕਾਂਗਰਸ ਪਾਰਲੀਮੈਂਟਰੀ ਪਾਰਟੀ ਦੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਹ ਮੀਟਿੰਗ ਅੱਜ ਨਵੀਂ ਦਿੱਲੀ ਵਿਚ ਸੰਸਦ ਦੇ ਸੰਵਿਧਾਨ ਸਦਨ ਦੇ ਸੈਂਟਰਲ ਹਾਲ ਵਿਚ ਕੀਤੀ ਗਈ ਹੈ ਅਤੇ ਇਸ ਦੌਰਾਨ ਕੇਂਦਰ ਸਰਕਾਰ ’ਤੇ ਸਵਾਲ ਉਠੇ ਹਨ।