5.9 C
Toronto
Sunday, November 16, 2025
spot_img
HomeਕੈਨੇਡਾFrontਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਲਈ ਕਾਂਗਰਸ ਪਾਰਟੀ ’ਚ ਉਠਣ ਲੱਗੀ ਆਵਾਜ਼

ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਲਈ ਕਾਂਗਰਸ ਪਾਰਟੀ ’ਚ ਉਠਣ ਲੱਗੀ ਆਵਾਜ਼

ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਲਈ ਕਾਂਗਰਸ ਪਾਰਟੀ ’ਚ ਉਠਣ ਲੱਗੀ ਆਵਾਜ਼

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਰਨਜੀਤ ਚੰਨੀ ਨਾਲ ਅਤੇ ਹੁਣ ਪ੍ਰਤਾਪ ਬਾਜਵਾ ਨਾਲ ਨਵਜੋਤ ਸਿੱਧੂ ਦਾ ਪਿਆ ਕਲੇਸ਼

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਫਿਰ ਐਕਸ਼ਨ ਵਿਚ ਆ ਗਏ ਹਨ। ਨਵਜੋਤ ਸਿੱਧੂ ਦੇ ਐਕਸ਼ਨ ਵਿਚ ਆਉਣ ਤੋਂ ਬਾਅਦ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਪੰਜਾਬ ਕਾਂਗਰਸ ਵਿਚ ਨਵਜੋਤ ਸਿੱਧੂ ਦੇ ਵਿਰੋਧੀਆਂ ਨੇ ਉਨ੍ਹਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਮੰਗ ਤੱਕ ਰੱਖ ਦਿੱਤੀ ਹੈ। ਦੱਸਣਯੋਗ ਹੈ ਕਿ ਨਵਜੋਤ ਸਿੱਧੂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਦੇ ਉਲਟ ਚੱਲ ਪਏ ਸਨ। ਹੁਣ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਪ੍ਰਤਾਪ ਸਿੰਘ ਬਾਜਵਾ ਨਾਲ ਉਲਝ ਪਏ ਹਨ। ਬਾਜਵਾ ਨੇ ਤਾਂ ਇਹ ਵੀ ਤਰਕ ਦਿੱਤਾ ਸੀ ਕਿ ਪੰਜਾਬ ਕਾਂਗਰਸ ਦੇ ਆਪਸੀ ਕਲੇਸ਼ ਕਰਕੇ ਸੂਬੇ ਵਿਚ ਪਾਰਟੀ ਵਿਧਾਨ ਸਭਾ ਦੀਆਂ 78 ਸੀਟਾਂ ਤੋਂ 18 ’ਤੇ ਆ ਗਈ ਸੀ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਰਾਜਨੀਤਕ ਮਾਮਲਿਆਂ ਨਾਲ ਨਿਪਟਣ ਵਿਚ ਨਵਜੋਤ ਸਿੱਧੂ ਦੀ ਅਨੁਸ਼ਾਸਨਹੀਣਤਾ ਆਮ ਤੌਰ ’ਤੇ ਕਾਂਗਰਸ ਦੇ ਸਮੂਹਿਕ ਯਤਨਾਂ ਦੇ ਖਿਲਾਫ ਜਾਂਦੀ ਹੈ। ਇਸਦੇ ਚੱਲਦਿਆਂ ਕਈ ਕਾਂਗਰਸੀ ਆਗੂਆਂ ਨੇ ਕਹਿ ਦਿੱਤਾ ਹੈ ਕਿ ਕਾਂਗਰਸ ਹਾਈਕਮਾਨ ਨੂੰ ਨਵਜੋਤ ਸਿੱਧੂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨੀ ਚਾਹੀਦੀ ਹੈ।

RELATED ARTICLES
POPULAR POSTS