ਸੁਖਦੇਵ ਸਿੰਘ ਢੀਂਡਸਾ ਦੀ ਮੁੜ ਅਕਾਲੀ ਦਲ ’ਚ ਜਾਣ ਦੀ ਤਿਆਰੀ December 21, 2023 ਸੁਖਦੇਵ ਸਿੰਘ ਢੀਂਡਸਾ ਦੀ ਮੁੜ ਅਕਾਲੀ ਦਲ ’ਚ ਜਾਣ ਦੀ ਤਿਆਰੀ 23 ਦਸੰਬਰ ਨੂੰ ਸੱਦੀ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ ਵਿਚ ਵਾਪਸੀ ਦੀਆਂ ਸੰਭਾਵਨਾਵਾਂ ਤੇਜ਼ ਹੋ ਗਈਆਂ ਹਨ। ਢੀਂਡਸਾ ਨੇ ਅਕਾਲੀ ਦਲ ਵਿਚ ਵਾਪਸੀ ਦੇ ਮੁੱਦੇ ਨੂੰ ਲੈ ਕੇ ਆਪਣੀ ਪਾਰਟੀ ਦੇ ਆਗੂਆਂ ਨਾਲ ਵਿਚਾਰ ਕਰਨ ਲਈ 23 ਦਸੰਬਰ ਨੂੰ ਮੀਟਿੰਗ ਬੁਲਾ ਲਈ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ’ਤੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਰੁੱਸੇ ਅਕਾਲੀ ਆਗੂਆਂ ਨੂੰ ਵਾਪਸ ਪਾਰਟੀ ਵਿਚ ਆਉਣ ਦੀ ਅਪੀਲ ਕੀਤੀ ਸੀ। ਸੁਖਦੇਵ ਸਿੰਘ ਢੀਂਡਸਾ ਨੇ ਵੀ ਸੁਖਬੀਰ ਬਾਦਲ ਦੀ ਅਜਿਹੀ ਅਪੀਲ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਵਿਚ ਵਾਪਸੀ ਦੇ ਸੰਕੇਤ ਦਿੱਤੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਇਸ ਕਦਮ ਤੋਂ ਪਹਿਲਾਂ ਪਾਰਟੀ ਦੇ ਮੈਂਬਰਾਂ ਦੀ ਸਹਿਮਤੀ ਜ਼ਰੂਰੀ ਹੈ। ਢੀਂਡਸਾ ਨੇ ਕਿਹਾ ਕਿ ਉਨ੍ਹਾਂ ਵਲੋਂ ਵੱਖਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਬਣਾਉਣ ਦੇ ਕਈ ਕਾਰਨ ਹਨ, ਜਿਨ੍ਹਾਂ ’ਤੇ ਵਿਚਾਰ ਕਰਨਾ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣਾ ਵੱਖਰਾ ਅਕਾਲੀ ਦਲ ਬਣਾ ਲਿਆ ਸੀ, ਜਿਸ ਵਿਚ ਹੋਰ ਵੀ ਕਈ ਟਕਸਾਲੀ ਅਕਾਲੀ ਆਗੂ ਸ਼ਾਮਲ ਹੋ ਗਏ ਸਨ। 2023-12-21 Parvasi Chandigarh Share Facebook Twitter Google + Stumbleupon LinkedIn Pinterest