ਕਰੋਨਾ ਦੇ ਨਵੇਂ ਵੈਰੀਐਂਟ ਨੂੰ ਲੈ ਕੇ ਚੰਡੀਗੜ੍ਹ ’ਚ ਅਲਰਟ December 21, 2023 ਕਰੋਨਾ ਦੇ ਨਵੇਂ ਵੈਰੀਐਂਟ ਨੂੰ ਲੈ ਕੇ ਚੰਡੀਗੜ੍ਹ ’ਚ ਅਲਰਟ ਹਸਪਤਾਲਾਂ ’ਚ ਮਾਸਕ ਪਹਿਨਣਾ ਕੀਤਾ ਗਿਆ ਜ਼ਰੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਦੇ ਨਵੇਂ ਵੈਰੀਐਂਟ ਜੇ.ਐਨ.-1 ਨੂੰ ਲੈ ਕੇ ਚੰਡੀਗੜ੍ਹ ਵਿਚ ਵੀ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਸਿਹਤ ਵਿਭਾਗ ਨੇ ਹਸਪਤਾਲਾਂ ਵਿਚ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਧਿਆਨ ਰਹੇ ਕਿ ਜੇ.ਐਨ.-1 ਵੈਰੀਐਂਟ ਦਾ ਸਭ ਤੋਂ ਪਹਿਲਾ ਮਾਮਲਾ ਕੇਰਲਾ ਵਿਚ ਸਾਹਮਣੇ ਆਇਆ ਸੀ ਅਤੇ ਭਾਰਤ ’ਚ ਇਸ ਵੈਰੀਐਂਟ ਦੇ ਹੁਣ 20 ਤੋਂ ਜ਼ਿਆਦਾ ਮਾਮਲੇ ਹਨ। ਇਸ ਤੋਂ ਬਾਅਦ ਚੰਡੀਗੜ੍ਹ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਇਸੇ ਦੌਰਾਨ ਪੀਜੀਆਈ ਚੰਡੀਗੜ੍ਹ ਦੇ ਡਾਇਰੈਕਟਰ ਡਾ. ਵਿਵੇਕ ਲਾਲ ਦਾ ਕਹਿਣਾ ਹੈ ਕਿ ਕੋਵਿਡ ਦੇ ਨਵੇਂ ਵੈਰੀਐਂਟ ਨੂੰ ਲੈ ਕੇ ਸਿਹਤ ਮੰਤਰਾਲੇ ਵਲੋਂ ਚੌਕਸ ਰਹਿਣ ਲਈ ਕਿਹਾ ਗਿਆ ਹੈ। ਇਸ ਦੌਰਾਨ ਲੋਕਾਂ ਨੂੰ ਜੋ ਕਰੋਨਾ ਕਾਲ ਸਮੇਂ ਦੀਆਂ ਹਦਾਇਤਾਂ ਹਨ, ਉਨ੍ਹਾਂ ਨੂੰ ਮੰਨਣ ਲਈ ਕਿਹਾ ਗਿਆ। ਉਧਰ ਦੂਜੇ ਪਾਸੇ ਵਰਲਡ ਹੈਲਥ ਆਰਗੇਨਾਈਜੇਸ਼ਨ ਨੇ ਜੇ.ਐਨ.-1 ਨੂੰ ‘ਵੈਰੀਐਂਟ ਆਫ ਇੰਟਰੈਸਟ’ ਵਿਚ ਸ਼ਾਮਲ ਕੀਤਾ ਹੈ। ਦੱਸਿਆ ਗਿਆ ਕਿ ਹੁਣ ਤੱਕ ਦਾ ਵਿਸ਼ਲੇਸ਼ਣ ਕਹਿੰਦਾ ਹੈ ਕਿ ਮੌਜੂਦਾ ਵੈਕਸੀਨ ਜੇ.ਐਨ.-1 ਵੈਰੀਐਂਟ ’ਤੇ ਪੂਰੀ ਤਰ੍ਹਾਂ ਨਾਲ ਕਾਰਗਰ ਹੈ। ਇਸ ਵੈਰੀਐਂਟ ਤੋਂ ਲੋਕਾਂ ਨੂੰ ਕੋਈ ਜ਼ਿਆਦਾ ਖਤਰਾ ਨਹੀਂ ਹੈ। ਡਬਲਿਊ.ਐਚ.ਓ. ਨੇ ਸਾਵਧਾਨੀ ਦੇ ਤੌਰ ’ਤੇ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਇਸ ਵਿਚ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨ ਕੇ ਜਾਣ ਦੀ ਸਲਾਹ ਦਿੱਤੀ ਗਈ ਹੈ 2023-12-21 Parvasi Chandigarh Share Facebook Twitter Google + Stumbleupon LinkedIn Pinterest