ਸੁਨਾਮ/ਬਿਊਰੋ ਨਿਊਜ਼ : ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਜ਼ਿਲ੍ਹਾ ਸੰਗਰੂਰ ਦੀ ਸੁਨਾਮ ਅਦਾਲਤ ਵਲੋਂ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾ ਪਰਿਵਾਰਕ ਲੜਾਈ-ਝਗੜੇ ਦੀ ਕੇਸ ਵਿਚ ਸੁਣਾਈ ਗਈ ਹੈ। ਅਮਨ ਅਰੋੜਾ ਤੋਂ ਇਲਾਵਾ 8 ਹੋਰ ਵਿਅਕਤੀਆਂ ਨੂੰ ਵੀ ਅਦਾਲਤ ਵੱਲੋਂ 2-2 ਸਾਲ ਦੀ ਸਜ਼ਾ ਸੁਣਾਈ ਗਈ। ਅਦਾਲਤ ਵੱਲੋਂ ਸਾਰੇ ਆਰੋਪੀਆਂ ਨੂੰ ਪੰਜ-ਪੰਜ ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ। ਜ਼ਿਕਰਯੋਗ ਹੈ ਕਿ ਸਾਲ 2008 ਵਿਚ ਅਮਨ ਅਰੋੜਾ ਦੇ ਜੀਜਾ ਰਾਜਿੰਦਰ ਦੀਪਾ ਵਲੋਂ ਅਮਨ ਅਰੋੜਾ ਅਤੇ ਉਸ ਦੇ ਸਾਥੀਆਂ ਖਿਲਾਫ ਘਰ ਵਿਚ ਦਾਖਲ ਹੋ ਕੇ ਕੁੱਟ ਮਾਰ ਕਰਨ ਦਾ ਮੁਕੱਦਮਾ ਦਰਜ ਕਰਵਾਇਆ ਸੀ। ਲਗਭਗ ਪੰਦਰਾਂ ਸਾਲ ਚੱਲੇ ਇਸ ਕੇਸ ਦੀ ਸੁਣਵਾਈ ਕਰਦਿਆਂ ਵੀਰਵਾਰ ਨੂੰ ਸਬਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਗੁਰਪਿੰਦਰ ਸਿੰਘ ਜੌਹਲ ਦੀ ਮਾਨਯੋਗ ਅਦਾਲਤ ਵਲੋਂ ਅਮਨ ਅਰੋੜਾ ਅਤੇ ਉਸ ਦੀ ਮਾਤਾ ਪ੍ਰਮੇਸ਼ਵਰੀ ਦੇਵੀ ਤੋਂ ਇਲਾਵਾ ਜਗਜੀਵਨ ਕੁਮਾਰ ਲੱਕੀ,ਬਲਜਿੰਦਰ ਸਿੰਘ ਨਮੋਲ, ਲਾਭ ਸਿੰਘ ਨੀਲੋਵਾਲ,ਚਿਤਵੰਤ ਸਿੰਘ ਸ਼ੇਰੋਂ, ਕੁਲਦੀਪ ਸਿੰਘ ਸ਼ੇਰੋਂ, ਸਤਿਗੁਰ ਸਿੰਘ ਨਮੋਲ, ਰਜਿੰਦਰ ਸਿੰਘ ਸਣੇ ਨੌਂ ਵਿਅਕਤੀਆਂ ਨੂੰ ਸਜ਼ਾ ਦਾ ਹੁਕਮ ਸੁਣਾਇਆ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …