27.2 C
Toronto
Sunday, October 5, 2025
spot_img
Homeਦੁਨੀਆਇਮਰਾਨ ਖਾਨ ਦੇ ਤਿੰਨ ਸੀਟਾਂ ਤੋਂ ਚੋਣ ਲੜਨ ਦੀ ਸੰਭਾਵਨਾ

ਇਮਰਾਨ ਖਾਨ ਦੇ ਤਿੰਨ ਸੀਟਾਂ ਤੋਂ ਚੋਣ ਲੜਨ ਦੀ ਸੰਭਾਵਨਾ

ਇਸਲਾਮਾਬਾਦ : ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਘੱਟੋ ਘੱਟ ਤਿੰਨ ਹਲਕਿਆਂ ਤੋਂ ਚੋਣਾਂ ਲੜਨਗੇ। ਉਨ੍ਹਾਂ ਦੀ ਪਾਰਟੀ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ।
ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਪੰਜ ਅਗਸਤ ਨੂੰ ਖਾਨ ਨੂੰ ਪਾਕਿਸਤਾਨ ਦੇ ਚੋਣ ਕਮਿਸ਼ਨ ਵੱਲੋਂ ਦਾਇਰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ‘ਚ ਦੋਸ਼ੀ ਠਹਿਰਾਇਆ ਸੀ। ਫੈਸਲੇ ਦਾ ਮਤਲਬ ਸੀ ਕਿ ਉਨ੍ਹਾਂ ਨੂੰ ਪੰਜ ਸਾਲ ਲਈ ਚੋਣ ਲੜਨ ਤੋਂ ਅਯੋਗ ਕਰਾਰ ਠਹਿਰਾਇਆ ਗਿਆ। ਕੁਝ ਦਿਨ ਬਾਅਦ ਇਸਲਾਮਾਬਾਦ ਹਾਈ ਕੋਰਟ ਨੇ ਖਾਨ ਦੀ ਤਿੰਨ ਸਾਲ ਦੀ ਸਜ਼ਾ ਮੁਅੱਤਲ ਕਰ ਦਿੱਤੀ ਪਰ ਉਹ ਹੋਰਨਾਂ ਮਾਮਲਿਆਂ ‘ਚ ਅਜੇ ਵੀ ਜੇਲ੍ਹ ‘ਚ ਹੈ।
ਵਕੀਲ ਅਲੀ ਜਫ਼ਰ ਨੇ ਅਡਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਿਹਾ, ”ਇਮਾਰਨ ਖਾਨ ਕਹਿਣਾ ਚਾਹੁੰਦਾ ਹੈ ਕਿ ਪਾਕਿਸਤਾਨ ਦੇ ਘੱਟੋ ਘੱਟ ਤਿੰਨ ਚੋਣ ਹਲਕਿਆਂ ਤੋਂ ਉਹ ਚੋਣ ਲੜੇਗਾ।” ‘ਡਾਅਨ’ ਅਖਬਾਰ ਦੀ ਰਿਪੋਰਟ ਅਨੁਸਾਰ ਜਫਰ ਨੇ ਕਿਹਾ ਕਿ ਇਸਲਾਮਾਬਾਦ ਹਾਈ ਕੋਰਟ ਤੋਸ਼ਾਖਾਨਾ ਮਾਮਲੇ ‘ਚ ਚੁਣੌਤੀ ਦੇਣ ਵਾਲੀ ਖਾਨ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਛੇਤੀ ਸੁਣਾ ਸਕਦਾ ਹੈ। ਉਨ੍ਹਾਂ ਕਿਹਾ, ”ਸਾਨੂੰ ਉਮੀਦ ਹੈ ਕਿ ਫੈਸਲਾ ਛੇਤੀ ਸੁਣਾਇਆ ਜਾਵੇਗਾ ਕਿਉਂਕਿ ਚੋਣਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।”
ਪਾਕਿਸਤਾਨੀ ਚੋਣ ਕਮਿਸ਼ਨ ਨੇ ਆਮ ਚੋਣਾਂ ਲਈ ਸ਼ਡਿਊਲ ਐਲਾਨਿਆ
ਇਸਲਾਮਾਬਾਦ : ਪਾਕਿਸਤਾਨ ‘ਚ ਆਮ ਚੋਣਾਂ ਵਿੱਚ ਦੇਰੀ ਕਰਵਾ ਸਕਣ ਸਬੰਧੀ ਹੇਠਲੀ ਅਦਾਲਤ ਦਾ ਫ਼ੈਸਲਾ ਸੁਪਰੀਮ ਕੋਰਟ ਵੱਲੋਂ ਖਾਰਜ ਕੀਤੇ ਜਾਣ ਤੋਂ ਕੁਝ ਘੰਟੇ ਬਾਅਦ ਚੋਣ ਕਮਿਸ਼ਨ ਨੇ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪਾਕਿਸਤਾਨੀ ਚੋਣ ਕਮਿਸ਼ਨ ਨੇ ਇਹ ਚੋਣ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਤੋਂ ਕੁਝ ਹੀ ਘੰਟੇ ਪਹਿਲਾਂ ਸੁਪਰੀਮ ਕੋਰਟ ਨੇ ਆਮ ਚੋਣਾਂ ਲਈ ਨੌਕਰਸ਼ਾਹਾਂ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਨ ਸਬੰਧੀ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਮੁਅੱਤਲ ਕਰਨ ਵਾਲੇ ਲਾਹੌਰ ਹਾਈ ਕੋਰਟ ਦੇ ਫ਼ੈਸਲੇ ਨੂੰ ਖਾਰਜ ਕਰ ਦਿੱਤਾ ਸੀ।

 

RELATED ARTICLES
POPULAR POSTS