Breaking News
Home / ਭਾਰਤ / ਅਕਾਲੀਆਂ ਵੱਲੋਂ ‘ਘੁੱਗੀ’ ਕਹਿਣ ਉਤੇ ਗੁਰਪ੍ਰੀਤ ਦਾ ਕਰਾਰਾ ਜਵਾਬ

ਅਕਾਲੀਆਂ ਵੱਲੋਂ ‘ਘੁੱਗੀ’ ਕਹਿਣ ਉਤੇ ਗੁਰਪ੍ਰੀਤ ਦਾ ਕਰਾਰਾ ਜਵਾਬ

gurpreet-guggi-copy-copyਕਿਹਾ, ਅਕਾਲੀ ਦਲ ਦੇ ਉਮੀਦਵਾਰਾਂ ਦਾ ਅਕਸ ਉਨ੍ਹਾਂ ਦੀ ਸ਼ਬਦਾਵਲੀ ਤੋਂ ਨਜ਼ਰ ਆਉਂਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਆਪਣੇ ਨਾਮ ਦੇ ਨਾਲ ‘ਘੁੱਗੀ’ ਸ਼ਬਦ ਹਟਾ ਕੇ ਭਾਵੇਂ ਗੁਰਪ੍ਰੀਤ ਸਿੰਘ ਵੜੈਚ ਲਾ ਲਿਆ ਹੋਵੇ, ਪਰ ਵਿਰੋਧੀ ਉਨ੍ਹਾਂ ਦੇ ਨਾਮ ਨੂੰ ਲੈ ਕੇ ਘੇਰਨ ਦਾ ਕੋਈ ਮੌਕਾ ਨਹੀਂ ਛੱਡਦੇ। ਬਟਾਲਾ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਘੁੱਗੀ ਖਿਲਾਫ ਵਿਰੋਧੀਆਂ ਨੇ ਹਮਲੇ ਤੇਜ਼ ਕਰ ਦਿੱਤੇ ਹਨ। ਅਕਾਲੀ ਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੇ ਗੁਰਪ੍ਰੀਤ ਸਿੰਘ ਘੁੱਗੀ ਦੇ ਨਾਮ ਨੂੰ ਲੈ ਕੇ ਟਿੱਪਣੀ ਕੀਤੀ ਕਿ ‘ਘੁੱਗੀ’ ਇੱਕ ਉੱਡਣ ਵਾਲਾ ਪੰਛੀ ਹੈ, ਉਹ ਜਲਦੀ ਹੀ ਇੱਥੋਂ ਉੱਡ ਜਾਵੇਗਾ।  ਲੋਧੀਨੰਗਲ ਦੀ ਇਸ ਟਿੱਪਣੀ ‘ਤੇ ਜਵਾਬ ਗੁਰਪ੍ਰੀਤ ਸਿੰਘ ਘੁੱਗੀ ਦਾ ਵੀ ਆਇਆ ਹੈ। ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਘੁੱਗੀ ਸ਼ਾਂਤੀ ਦੀ ਪ੍ਰਤੀਕ ਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਵਿਰੋਧੀ ਨੂੰ ਜਵਾਬ ਦਿੰਦਿਆਂ ਕਿਹਾ ਕਿ ਅਕਾਲੀ ਦਲ ਦੇ ਉਮੀਦਵਾਰ ਦਾ ਅਕਸ ਉਨ੍ਹਾਂ ਦੀ ਸ਼ਬਦਾਵਲੀ ਤੋਂ ਨਜ਼ਰ ਆ ਰਿਹਾ ਹੈ।ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਪਿਛਲੇ ਦੋ ਦਹਾਕਿਆਂ ਤੋਂ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਵਾਰੀਆਂ ਬੰਨ੍ਹ ਕੇ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ, ਜਦਕਿ ਕਿਸਾਨਾਂ ਦਾ ਆਰਥਿਕ ਪੱਧਰ ਉਚਾ ਚੁੱਕਣ ਅਤੇ ਉਨ੍ਹਾਂ ਨੂੰ ਕਰਜ਼ਾ ਮੁਕਤ ਕਰਨ ਲਈ ਕਿਸੇ ਵੀ ਸਰਕਾਰ ਦਾ ਧਿਆਨ ਨਹੀਂ ਗਿਆ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …