ਬਠਿੰਡਾ : ‘ਆਪ’ ਵਿਧਾਇਕਾ ਤੇ ਚੀਫ ਵਿਪ ਪ੍ਰੋ. ਬਲਜਿੰਦਰ ਕੌਰ ਦਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਫੁੱਲੋਖਾਰੀ ਵਿੱਚ ਪਹੁੰਚਣ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਅਤੇ ਪਿੰਡ ਵਾਸੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ। ਵਿਧਾਇਕਾ ਪਿੰਡ ਵਿਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਲਈ ਪੁੱਜੇ ਸਨ ਜਿਨ੍ਹਾਂ ਨੂੰ ਵਿਰੋਧ ਕਾਰਨ ਨੀਂਹ ਪੱਥਰ ਰੱਖੇ ਬਿਨਾਂ ਹੀ ਪਰਤਣਾ ਪਿਆ। ਕਿਸਾਨ ਆਗੂ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਜੋਧਾ ਸਿੰਘ ਨੰਗਲਾ, ਬਲਾਕ ਪ੍ਰਧਾਨ ਮਹਿਮਾ ਸਿੰਘ ਚੱਠੇਵਾਲਾ, ਪਿੰਡ ਇਕਾਈ ਪ੍ਰਧਾਨ ਮਲਕੀਤ ਸਿੰਘ, ਖਜ਼ਾਨਚੀ ਸਿਕੰਦਰ ਸਿੰਘ ਤੇ ਜਨਰਲ ਸਕੱਤਰ ਸਤਗੁਰ ਸਿੰਘ ਨੇ ਕਿਹਾ ਕਿ ‘ਆਪ’ ਦੇ ਕੁਝ ਸਥਾਨਕ ਆਗੂਆਂ ਦੀ ਸ਼ਹਿ ‘ਤੇ ਲੋੜਵੰਦਾਂ ਨੂੰ ਮਿਲਣ ਵਾਲੀ ਸਰਕਾਰੀ ਕਣਕ ਜਾਣਬੁੱਝ ਕੇ ਨਹੀਂ ਵੰਡੀ ਜਾ ਰਹੀ।
ਕਿਸਾਨ ਆਗੂਆਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਨਜ਼ਦੀਕ ਆਉਣ ਕਾਰਨ ਲੋਕਾਂ ਦਾ ਧਿਆਨ ਭਟਕਾਉਣ ਲਈ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਦੂਜੇ ਪਾਸੇ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਗੱਲ ਤੋਂ ਇਹ ਸਾਫ਼ ਹੋ ਜਾਂਦਾ ਹੈ ਕਿ ਦੋ ਸਾਲਾਂ ਦੇ ਅਰਸੇ ‘ਚ ਹੀ ਲੋਕਾਂ ਦਾ ‘ਆਪ’ ਤੋਂ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਤੰਗ ਆ ਚੁੱਕੇ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …