‘ਪਾਰਟੀ ਦਾ ਸਮੁੱਚਾ ਕੇਡਰ ‘ਆਪ’ ਨਾਲ ਰਲ ਕੇ ਚੋਣਾਂ ਲੜਨ ਦੇ ਖ਼ਿਲਾਫ਼’
ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਵਿੱਚ ਕਾਂਗਰਸ ਆਗਾਮੀ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸਮੁੱਚਾ ਕੇਡਰ ‘ਆਪ’ ਨਾਲ ਰਲ ਕੇ ਚੋਣਾਂ ਲੜਨ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੇ ਰਾਜ ਦੌਰਾਨ ਨਸ਼ਾ ਘਰ-ਘਰ ਵਿੱਚ ਪਹੁੰਚ ਚੁੱਕਾ ਹੈ। ਸੂਬੇ ਵਿੱਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ। ‘ਆਪ’ ਆਗੂਆਂ ਵੱਲੋਂ ਕਾਂਗਰਸ ਸਰਕਾਰ ਵੇਲੇ ਸ਼ੁਰੂ ਕਰਵਾਏ ਗਏ ਪ੍ਰਾਜੈਕਟਾਂ ਦਾ ਉਦਘਾਟਨ ਕਰ ਕੇ ਵਾਹ-ਵਾਹ ਖੱਟੀ ਜਾ ਰਹੀ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਸਬਕ ਸਿਖਾਉਣ ਦਾ ਪੂਰਾ ਮਨ ਬਣਾ ਲਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਕਾਂਗਰਸ ਦੇ ਵਰਕਰ ਆਮ ਆਦਮੀ ਪਾਰਟੀ ਨਾਲ ਰਲ ਕੇ ਚੋਣਾਂ ਲੜਨ ਦੇ ਖਿਲਾਫ ਹੈ। ਕਾਂਗਰਸ ਆਪਣੇ ਦਮ ‘ਤੇ ਚੋਣਾਂ ਲੜੇਗੀ ਅਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ।
ਰੰਧਾਵਾ ਨੇ ਕਿਹਾ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੇ ਕੁਝ ਹਫਤਿਆਂ ‘ਚ ਹੀ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਨਸ਼ੇ ਘਰ-ਘਰ ਪਹੁੰਚ ਗਏ ਹਨ। ਹੁਣ ਨਸ਼ਿਆਂ ਦੀ ਹੋਮ ਡਲਿਵਰੀ ਹੋ ਰਹੀ ਹੈ। ਨਸ਼ੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਰਹੇ ਹਨ। ਆਏ ਦਿਨ ਨਸ਼ਿਆਂ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ, ਜੋ ਚਿੰਤਾ ਦਾ ਵਿਸ਼ਾ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …