ਰੂਪਨਗਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸ੍ਰੀ ਭੱਠਾ ਸਾਹਿਬ (ਰੂਪਨਗਰ) ਵਿਖੇ ਜੋੜ ਮੇਲ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਧਾਮੀ ਨੇ ਕਿਹਾ ਕਿ ਆਨੰਦ ਮੈਰਿਜ ਐਕਟ ਹਾਲੇ ਪੂਰੀ ਤਰ੍ਹਾਂ ਲਾਗੂ ਨਹੀਂ ਹੋਇਆ ਹੈ ਅਤੇ ਇਸ ਵਿੱਚ ਸੋਧ ਦੀ ਸਖ਼ਤ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਆਨੰਦ ਮੈਰਿਜ ਐਕਟ ਵਿੱਚ 1909 ਦੇ ਮਤੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਗੁਰੂਘਰ ਦਾ ਨਾਮ ਕਿਸੇ ਵਿਅਕਤੀ ਵਿਸ਼ੇਸ਼ ਦੇ ਨਿੱਜੀ ਨਾਮ ‘ਤੇ ਨਹੀਂ ਰੱਖਿਆ ਜਾਣਾ ਚਾਹੀਦਾ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਦੇਸ਼ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਬਹੁਤ ਵਾਰੀ ਔਕੜਾਂ ਆਈਆਂ ਪਰ ਪੰਥ ਹਮੇਸ਼ਾ ਚੜ੍ਹਦੀ ਕਲਾ ਵਿੱਚ ਹੀ ਰਿਹਾ ਹੈ ਅਤੇ ਸਦਾ ਰਹੇਗਾ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …