10.3 C
Toronto
Friday, November 7, 2025
spot_img
Homeਪੰਜਾਬਸ਼ਹੀਦੀ ਹਫਤੇ ਦੌਰਾਨ ਸਿੱਖ ਗੁਰਬਾਣੀ ਦੇ ਜਾਪ ਅਤੇ ਸਾਦਗੀ ਨਾਲ ਸ਼ਹੀਦਾਂ ਨੂੰ...

ਸ਼ਹੀਦੀ ਹਫਤੇ ਦੌਰਾਨ ਸਿੱਖ ਗੁਰਬਾਣੀ ਦੇ ਜਾਪ ਅਤੇ ਸਾਦਗੀ ਨਾਲ ਸ਼ਹੀਦਾਂ ਨੂੰ ਸ਼ਰਧਾ ਭੇਟ ਕਰਨ : ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੁਚੀ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਆਖਿਆ ਕਿ ਚਾਰ ਸਾਹਿਬਜ਼ਾਦਿਆਂ ਸਮੇਤ ਹੋਰ ਸ਼ਹੀਦਾਂ ਦੀ ਯਾਦ ਵਿੱਚ 21 ਦਸੰਬਰ ਤੋਂ 28 ਦਸੰਬਰ ਤੱਕ ਚਲਣ ਵਾਲੇ ਸ਼ਹੀਦੀ ਹਫ਼ਤੇ ਵਿੱਚ ਹਰੇਕ ਸਿੱਖ ਗੁਰਬਾਣੀ ਦਾ ਜਾਪ ਕਰੇ, ਸਾਦਾ ਖਾਣ-ਪੀਣ, ਸਾਦਾ ਪਹਿਰਾਵਾ ਅਤੇ ਘਰਾਂ ਵਿਚ ਸਾਦਗੀ ਧਾਰਨ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ। ਗਿਆਨੀ ਰਘਬੀਰ ਸਿੰਘ ਨੇ ਸਿੱਖ ਜਗਤ ਨੂੰ ਆਖਿਆ ਕਿ ਦੁਨੀਆ ਦੇ ਹਰੇਕ ਧਰਮ, ਕੌਮ ਲਈ ਕੁਝ ਦਿਨ ਮਹੱਤਵਪੂਰਨ ਹੁੰਦੇ ਹਨ ਉਸੇ ਤਰ੍ਹਾਂ ਸਿੱਖ ਧਰਮ ਲਈ ਦੇਸੀ ਪੋਹ ਮਹੀਨੇ ਦੌਰਾਨ 21 ਦਸੰਬਰ ਤੋਂ ਲੈ ਕੇ 28 ਦਸੰਬਰ ਤੱਕ ਦਾ ਹਫਤਾ ‘ਸ਼ਹੀਦੀ ਹਫਤੇ’ ਵਜੋਂ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਇਸ ਹਫਤੇ ਦੌਰਾਨ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਬਰ-ਜ਼ੁਲਮ ਦੇ ਖਿਲਾਫ ਧਰਮ ਯੁੱਧ ਤਹਿਤ ਸ੍ਰੀ ਅਨੰਦਪੁਰ ਸਾਹਿਬ ਛੱਡਿਆ, ਸਰਸਾ ਨਦੀ ‘ਤੇ ਪਰਿਵਾਰ ਦਾ ਵਿਛੋੜਾ, ਚਮਕੌਰ ਸਾਹਿਬ ਦੀ ਜੰਗ ਵਿਚ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਹੋਰ ਸਿੰਘਾਂ ਦੀ ਸ਼ਹਾਦਤ, ਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀਆਂ ਲਾਸਾਨੀ ਸ਼ਹੀਦੀਆਂ ਹੋਈਆਂ ਸਨ।
ਉਨ੍ਹਾਂ ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਅਤੇ ਨੌਜਵਾਨਾਂ ਨੂੰ ਹੁੱਲੜਬਾਜ਼ੀ ਅਤੇ ਟਰੈਕਟਰਾਂ-ਟਰਾਲੀਆਂ ਉੱਪਰ ਉੱਚੀ ਆਵਾਜ਼ ਵਿਚ ਸਪੀਕਰ ਲਾਉਣ ਤੋਂ ਗੁਰੇਜ਼ ਕਰਦਿਆਂ ਪੂਰਨ ਸ਼ਰਧਾ ਭਾਵਨਾ ਨਾਲ ਸ਼ਹੀਦਾਂ ਦੇ ਅਸਥਾਨਾਂ ‘ਤੇ ਨਤਮਸਤਕ ਹੋਣ ਦੀ ਤਾਕੀਦ ਕੀਤੀ ਹੈ।

 

RELATED ARTICLES
POPULAR POSTS